ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੰਜਿਸ਼ ਕਾਰਨ ਨੌਜਵਾਨ ਦੇ ਗੋਲੀਆਂ ਮਾਰੀਆਂ

09:18 AM Nov 27, 2023 IST

ਨਵੀਂ ਦਿੱਲੀ, 26 ਨਵੰਬਰ
ਉੱਤਰ ਪੂਰਬੀ ਦਿੱਲੀ ਦੇ ਸ਼ਕਤੀ ਵਿਹਾਰ ਇਲਾਕੇ ’ਚ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਨੇ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਦਿੱਲੀ (ਉੱਤਰ ਪੂਰਬ) ਪੁਲੀਸ ਦੇ ਡਿਪਟੀ ਕਮਿਸ਼ਨਰ ਜੌਏ ਟਿਰਕੀ ਨੇ ਕਿਹਾ, “ਸ਼ਨਿਚਰਵਾਰ ਰਾਤ 8.30 ਵਜੇ ਪੁਲੀਸ ਨੂੰ ਸੂਚਨਾ ਮਿਲੀ ਕਿ ਇੱਕ ਨੌਜਵਾਨ ਦੀ ਪਿੱਠ ਵਿੱਚ ਗੋਲੀ ਲੱਗੀ ਹੈ। ਬਾਅਦ ’ਚ ਪੀੜਤ ਦੇ ਰਿਸ਼ਤੇਦਾਰ ਥਾਣੇ ਆਏ ਅਤੇ ਕੇਸ ਦਰਜ ਕਰਵਾਇਆ।’’ ਪੁਲੀਸ ਮੁਤਾਬਕ ਜ਼ਖਮੀ ਵਿਅਕਤੀ ਨੂੰ ਗੁਰੂ ਤੇਗ ਬਹਾਦਰ (ਜੀਟੀਬੀ) ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲੀਸ ਨੇ ਪੀੜਤ ਦੇ ਹਵਾਲੇ ਨਾਲ ਦੱਸਿਆ ਕਿ ਸ਼ੋਏਬ ਨਾਂ ਦਾ ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਿਆ। ਪੀੜਤ ਅਨੁਸਾਰ ਸ਼ੋਏਬ ਨੂੰ ਕੁਝ ਦਿਨ ਪਹਿਲਾਂ ਪੀੜਤਾ ਦੇ ਚਾਚੇ ਦੇ ਗੋਦਾਮ ਤੋਂ ਬੈਟਰੀਆਂ ਚੋਰੀ ਕਰਦੇ ਫੜਿਆ ਗਿਆ ਸੀ, ਜਿਸ ਕਾਰਨ ਸਥਾਨਕ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਸੀ। ਅਧਿਕਾਰੀ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਜਦੋਂ ਪੀੜਤ ਨਮਾਜ਼ ਪੜ੍ਹ ਕੇ ਘਰ ਪਰਤ ਰਿਹਾ ਸੀ ਤਾਂ ਸ਼ੋਏਬ ਨੇ ਬਦਲੇ ਦੀ ਭਾਵਨਾ ਨਾਲ ਉਸ ਦੇ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ੋਏਬ ਉਦੋਂ ਤੋਂ ਫਰਾਰ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਭਾਲ ਲਈ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੀੜਤ ਦਾ ਗੁਰੂ ਤੇਗ ਬਹਾਦਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। -ਪੀਟੀਆਈ

Advertisement

Advertisement
Advertisement