ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰ ਵਿੱਚ ਨਹਾਉਣ ਗਿਆ ਨੌਜਵਾਨ ਡੁੱਬਿਆ

09:20 PM Jun 29, 2023 IST
featuredImage featuredImage

ਪੱਤਰ ਪ੍ਰੇਰਕ

Advertisement

ਬਠਿੰਡਾ, 25 ਜੂਨ

ਬਠਿੰਡਾ ਸਥਿਤ ਪਰਸ ਨਗਰ ਤੇ ਰਾਜੀਵ ਗਾਂਧੀ ਨਗਰ ਬਹਿਮਣ ਦੀਵਾਨਾ ਪੁਲ ਨੇੜੇ ਤਿੰਨ ਲੜਕੇ ਗਰਮੀ ਤੋਂ ਰਾਹਤ ਪਾਉਣ ਲਈ ਅੱਜ ਸਰਹਿੰਦ ਨਹਿਰ ਵਿੱਚ ਨਹਾਉਣ ਲਈ ਉੱਤਰੇ ਸਨ। ਇਨ੍ਹਾਂ ਵਿੱਚੋਂ ਦੋ ਤਾਂ ਸਹੀ ਸਲਾਮਤ ਬਾਹਰ ਆ ਗਏ, ਪਰ ਇੱਕ ਨੌਜਵਾਨ ਪਾਣੀ ਦੇ ਵਹਾਅ ਵਿੱਚ ਰੁੜ੍ਹ ਗਿਆ। ਲੜਕਿਆਂ ਦੀ ਉਮਰ ਲਗਪਗ 13-14 ਸਾਲ ਦੀ ਦੱਸੀ ਜਾ ਰਹੀ ਹੈ। ਇਸ ਸਬੰਧੀ ਸੂਚਨਾ ਮਿਲਣ ‘ਤੇ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਲੜਕੇ ਦੀ ਭਾਲ ਆਰੰਭ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਲੜਕੇ ਦੀ ਭਾਲ ਜਾਰੀ ਸੀ। ਹਲਕਾ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੀ ਉਥੇ ਪਹੁੰਚੇ। ਉਨ੍ਹਾਂ ਡਿਪਟੀ ਕਮਿਸ਼ਨਰ ਬਠਿੰਡਾ ਸੌਕਤ ਅਹਿਮਦ ਪਰੇ ਨੂੰ ਐੱਨਡੀਆਰਐੱਫ ਟੀਮ ਭੇਜਣ ਦੀ ਹਦਾਇਤ ਕੀਤੀ, ਜਿਸ ਮਗਰੋਂ ਸ਼ਾਮ 4.30 ਵਜੇ ਐੱਨਡੀਆਰਐੱਫ ਦੀ ਟੀਮ ਨੇ ਭਾਲ ਆਰੰਭ ਦਿੱਤੀ।

Advertisement

Advertisement
Tags :
ਡੁੱਬਿਆਨਹਾਉਣਨਹਿਰਨੌਜਵਾਨਵਿੱਚ