ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੇਤ-ਭਰੀ ਹਾਲਤ ਵਿੱਚ ਬੇਹੋਸ਼ ਹੋਏ ਨੌਜਵਾਨ ਦੀ ਹਸਪਤਾਲ ਲਿਜਾਣ ਸਮੇਂ ਮੌਤ

07:59 PM Jun 22, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 22 ਜੂਨ
ਇੱਥੇ ਸ਼ਹਿਰ ਦੀ ਤੂਰ ਪੱਤੀ ਨੇੜੇ ਇਕ ਟਿਊਬਵੈੱਲ ਦੇ ਕਮਰੇ ਪਿੱਛੇ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਜਿਸ ਦੀ ਬਾਅਦ ’ਚ ਮੌਤ ਹੋ ਗਈ। ਇਸ ਸਬੰਧੀ ਜਗਤਾਰ ਸਿੰਘ ਵਾਸੀ ਚਹਿਲਾਂ ਪੱਤੀ ਭਵਾਨੀਗੜ੍ਹ ਨੇ ਥਾਣਾ ਪੁਲੀਸ ਨੂੰ ਦੱਸਿਆ ਕਿ ਉਸ ਦਾ ਛੋਟਾ ਲੜਕਾ ਗੁਰਜੀਤ ਸਿੰਘ ਉਰਫ਼ ਜਸ਼ਨ (19) ਸਵੇਰੇ ਘਰੋਂ ਕੰਮ ’ਤੇ ਜਾਣ ਬਾਰੇ ਆਖ ਕੇ ਗਿਆ ਸੀ ਜੋ ਦੁਪਹਿਰ ਤੱਕ ਘਰ ਨਹੀਂ ਪਰਤਿਆ। ਉਸ ਨੂੰ ਕਈ ਵਾਰ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ। ਇਸੇ ਦੌਰਾਨ ਸ਼ਾਮ ਕਿਸੇ ਵਿਅਕਤੀ ਨੇ ਗੁਰਜੀਤ ਸਿੰਘ ਦਾ ਫੋਨ ਚੁੱਕ ਕੇ ਦੱਸਿਆ ਕਿ ਉਸ ਦਾ ਲੜਕਾ ਇੱਥੇ ਤੂਰ ਪੱਤੀ ਨੂੰ ਜਾਂਦੀ ਸੜਕ ’ਤੇ ਬੰਦ ਪਏ ਟੋਭੇ ਕੋਲ ਬਣੇ ਟਿਊਬਵੈੱਲ ਪਿੱਛੇ ਪਿਆ ਹੈ। ਜਗਤਾਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪਤਨੀ ਤੇ ਹੋਰਨਾਂ ਨਾਲ ਮੌਕੇ ’ਤੇ ਗਿਆ ਤਾਂ ਗੁਰਜੀਤ ਬੇਹੋਸ਼ੀ ਦੀ ਹਾਲਤ ’ਚ ਪਿਆ ਸੀ ਜਿਸ ਨੂੰ ਸਰਕਾਰੀ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਗੁਰਜੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

Advertisement

Advertisement
Advertisement