ਮੋਬਾਈਲ ਖੋਹਣ ਵਾਲਾ ਨੌਜਵਾਨ ਗ੍ਰਿਫ਼ਤਾਰ
07:49 AM Nov 27, 2024 IST
Advertisement
ਪੱਤਰ ਪ੍ਰੇਰਕ
ਫਗਵਾੜਾ, 26 ਨਵੰਬਰ
ਪੀਜੀ ਤੋਂ ਯੂਨੀਵਰਸਿਟੀ ਪੈਦਲ ਜਾ ਰਹੇ ਇੱਕ ਨੌਜਵਾਨ ਤੋਂ ਮੋਬਾਈਲ ਖੋਹ ਕੇ ਲੈ ਜਾਣ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਜੈ ਯਾਦਵ ਹਾਲ ਵਾਸੀ ਖਾਲਸਾ ਪੀ.ਜੀ ਹਰਦਾਸਪੁਰ ਨੇ ਪੁਲੀਸ ਨੂੰ ਦੱਸਿਆ ਕਿ ਉਹ ਲਵਲੀ ਯੂਨੀਵਰਸਿਟੀ ਵਿੱਚ ਬੀ.ਟੈੱਕ ਦਾ ਵਿਦਿਆਰਥੀ ਹੈ ਤੇ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਪੀ.ਜੀ ਹਰਦਾਸਪੁਰ ਤੋਂ ਲਵਲੀ ਯੂਨੀਵਰਸਿਟੀ ਨੂੰ ਪੈਦਲ ਜਾ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਏ ਤੇ ਚਾਕੂ ਦਿਖਾ ਕੇ ਉਸ ਕੋਲੋਂ ਮੋਬਾਈਲ ਖੋਹ ਲਿਆ। ਪੁਲੀਸ ਨੇ ਅਭਿਸ਼ੇਕ ਉਰਫ਼ ਅਭੀ ਵਾਸੀ ਮਹਿੰਦਰ ਸਿੰਘ ਕਲੋਨੀ ਵੜਿੰਗ ਤੇ ਨੀਲਾ ਵਾਸੀ ਪਰਾਗਪੁਰ ਖਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement
Advertisement