For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਦੀ ਭੇਤ-ਭਰੀ ਹਾਲਤ ਵਿੱਚ ਮੌਤ

08:34 AM Oct 05, 2024 IST
ਨੌਜਵਾਨ ਦੀ ਭੇਤ ਭਰੀ ਹਾਲਤ ਵਿੱਚ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 4 ਅਕਤੂਬਰ
ਇਥੋਂ ਦੇ ਨੇੜਲੇ ਪਿੰਡ ਲੋਹਗੜ੍ਹ ਵਿੱਚ ਇਕ 26 ਸਾਲਾ ਨੌਜਵਾਨ ਦੀ ਭੇਤਭਰੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ ਵਾਸੀ ਪਿੰਡ ਲੋਹਗੜ੍ਹ ਵਜੋਂ ਹੈ। ਮ੍ਰਿਤਕ ਦੇ ਪਰਿਵਾਰ ਨੇ ਉਸਦੇ ਤਿੰਨ ਦੋਸਤਾਂ ’ਤੇ ਰਮਨਦੀਪ ਨੂੰ ਜ਼ਹਿਰੀਲੀ ਚੀਜ਼ ਖੁਆ ਕੇ ਮਾਰਨ ਦਾ ਦੋਸ਼ ਲਾਇਆ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਰਮਨਦੀਪ ਦੇ ਭਰਾ ਹਰਮਨ ਸਿੱਧੂ ਨੇ ਸ਼ੱਕ ਪ੍ਰਗਟਾਉਂਦੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਸ਼ੱਕ ਹੈ ਕਿ ਉਸ ਦੇ ਭਰਾ ਨੂੰ ਉਸਦੇ ਤਿੰਨੋਂ ਦੋਸਤਾਂ ਨੇ ਜ਼ਹਿਰ ਦੇ ਕੇ ਮਾਰਿਆ ਹੈ। ਥਾਣਾ ਮੁਖੀ ਜਸਕੰਵਲ ਸਿੰਘ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ਵਿੱਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲਾਸ਼ ਦੇ ਪੋਸਟਮਾਰਟਮ ਮਗਰੋਂ ਅਸਲ ਸੱਚਾਈ ਸਾਹਮਣੇ ਆਏਗੀ।

Advertisement

Advertisement
Advertisement
Author Image

sukhwinder singh

View all posts

Advertisement