For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ

07:11 AM Oct 16, 2024 IST
ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
Advertisement

ਖੰਨਾ (ਨਿੱਜੀ ਪੱਤਰ ਪ੍ਰੇਰਕ): ਪਿੰਡ ਮਾਜਰਾ ਰਹੌਣ ਵਿੱਚ ਬੀਤੀ ਰਾਤ ਇੱਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਜਿਸ ਦੀ ਪਹਿਚਾਣ ਕਰਨਵੀਰ ਸਿੰਘ (28) ਵਜੋਂ ਹੋਈ ਹੈ। ਉਸ ਦਾ ਅਜੇ ਚਾਰ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ, ਉਸਦੀ ਪਤਨੀ ਵਿਆਹ ਤੋਂ ਬਾਅਦ ਕੈਨੇਡਾ ਚਲੀ ਗਈ ਸੀ। ਮ੍ਰਿਤਕ ਦੇ ਤਾਏ ਦੇ ਲੜਕੇ ਰਣਧੀਰ ਸਿੰਘ ਨੇ ਦੱਸਿਆ ਕਿ ਕਰਨਵੀਰ ਆਪਣੀ ਮਾਂ ਨਾਲ ਰਹਿੰਦਾ ਸੀ ਅਤੇ ਉਸਦੇ ਪਿਤਾ ਦੀ ਕਾਫ਼ੀ ਸਮਾਂ ਪਹਿਲਾਂ ਮੌਤ ਹੋ ਗਈ ਸੀ। ਜੂਨ 2024 ਵਿੱਚ ਕਰਨਵੀਰ ਦਾ ਵਿਆਹ ਹੋਇਆ ਅਤੇ ਵਿਆਹ ਉਪਰੰਤ ਉਸਦੀ ਪਤਨੀ ਕੈਨੇਡਾ ਚਲੀ ਗਈ। ਕਰਨਵੀਰ ਨੇ ਵੀ ਕੈਨੇਡਾ ਜਾਣ ਲਈ ਆਪਣੇ ਪੇਪਰ ਲਾਏ ਹੋਏ ਸਨ, ਜੋ ਕੱਲ੍ਹ ਦੁਪਹਿਰ ਸਮੇਂ ਆਪਣੀ ਮਾਂ ਨੂੰ ਸੌਣ ਜਾਣ ਦਾ ਕਹਿ ਕੇ ਕਮਰੇ ਵਿੱਚ ਚਲਾ ਗਿਆ। ਜਦੋਂ ਦੇਰ ਰਾਤ ਤੱਕ ਬੁਲਾਉਣ ’ਤੇ ਵੀ ਕਰਨਵੀਰ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਆਲੇ-ਦੁਆਲੇ ਦੇ ਲੋਕਾਂ ਨੇ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਪੱਖੇ ਨਾਲ ਲਟਕਦੀ ਕਰਨਵੀਰ ਦੀ ਲਾਸ਼ ਮਿਲੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਅੰਮ੍ਰਿਤਪਾਲ ਸਿੰਘ ਪੁਲੀਸ ਟੀਮ ਸਮੇਤ ਮੌਕੇ ’ਤੇ ਪੁੱਜੇ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ। ਡੀਐੱਸਪੀ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਮ੍ਰਿਤਕ ਪਾਸੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ, ਜਿਸ ’ਤੇ ਧਾਰਾ 194 ਅਧੀਨ ਕਾਰਵਾਈ ਕੀਤੀ ਗਈ ਹੈ।

Advertisement

Advertisement
Advertisement
Author Image

Advertisement