ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

08:56 AM Aug 04, 2024 IST

ਨਿੱਜੀ ਪੱਤਰ ਪ੍ਰੇਰਕ
ਧਨੌਲਾ/ਬਰਨਾਲਾ, 3 ਅਗਸਤ
ਇਥੇ ਆਪਣੇ ਨਾਨਕੇ ਘਰ ਆਏ 21 ਸਾਲਾਂ ਨੌਜਵਾਨ ਵੱਲੋਂ ਹਰੀਗੜ੍ਹ ਦੀ ਨਹਿਰ ’ਚ ਛਾਲ ਮਾਰ ਕੇ ਖੁਦਕਸ਼ੀ ਕਰ ਲਈ ਗਈ। ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਵਾਸੀ ਨਾਭਾ ਮੌੜ ਥਾਣਾ ਸਹਿਣਾ ਕੁਝ ਦਿਨਾਂ ਤੋਂ ਦਿਮਾਗੀ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸ ਨੂੰ ਬਰਨਾਲਾ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੋਂ ਸ਼ੁੱਕਰਵਾਰ ਸਾਮ ਨੂੰ ਛੁੱਟੀ ਮਿਲਣ ਤੋਂ ਬਾਅਦ ਆਪਣੇ ਨਾਨਕੇ ਘਰ ਕੋਠੇ ਗੋਬਿੰਦਪੁਰਾ ਧਨੌਲਾ ਵਿਚ ਲਿਆਂਦਾ ਗਿਆ ਸੀ। ਅੱਜ ਸਵੇਰੇ 9:30 ਵਜੇ ਦੇ ਕਰੀਬ ਆਪਣੇ ਮਾਮੇ ਗੁਰਮੇਲ ਸਿੰਘ ਨੂੰ ਮੋਬਾਈਲ ਰੀਚਾਰਜ ਕਰਵਾਉਣ ਦਾ ਬਹਾਨਾ ਲਾ ਕੇ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਰੀਗੜ੍ਹ ਨਹਿਰ ਵੱਲ ਚਲਾ ਗਿਆ। ਉਸ ਦੇ ਮਾਮੇ ਨੇ ਦੱਸਿਆ ਕਿ ਸ਼ੱਕ ਹੋਣ ’ਤੇ ਉਹ ਉਸ ਦੇ ਪਿੱਛੇ ਚਲਾ ਗਿਆ ਸੀ।

Advertisement

Advertisement
Advertisement