ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਸਭਾ ਨੇ ਸਟੇਸ਼ਨ ਮਾਸਟਰ ਨੂੰ ਸੌਂਪਿਆ ਮੰਗ ਪੱਤਰ

09:51 AM Jul 12, 2024 IST
ਮਾਨਸਾ ਵਿੱਚ ਸਟੇਸ਼ਨ ਮਾਸਟਰ ਨੂੰ ਮੰਗ ਪੱਤਰ ਸੌਂਪਦੇ ਹੋਏ ਸਭਾ ਦੇ ਆਗੂ।

ਮਾਨਸਾ:

Advertisement

ਇਨਕਲਾਬੀ ਨੌਜਵਾਨ ਸਭਾ ਵੱਲੋਂ ਅੱਜ ਮਾਨਸਾ ਰੇਲਵੇ ਸਟੇਸ਼ਨ ’ਤੇ ਰੈਲੀ ਕਰਨ ਤੋਂ ਬਾਅਦ ਸਟੇਸ਼ਨ ਮਾਸਟਰ ਰਾਹੀਂ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮੰਗ ਪੱਤਰ ਭੇਜਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਰੇਵਲੇ ’ਚ ਖਾਲੀ ਪਈਆਂ ਲੱਖਾਂ ਅਸਾਮੀਆਂ ’ਤੇ ਰੈਗੂਲਰ ਭਰਤੀ ਕੀਤੀ ਜਾਵੇ। ਸਭਾ ਦੇ ਆਗੂ ਰਾਜਦੀਪ ਗੇਹਲੇ ਨੇ ਦੱਸਿਆ ਕਿ ਰੇਲਵੇ ਦੀਆਂ ਦੁਰਘਟਨਾਵਾਂ ਵੱਧਣ ਕਾਰਨ ਸਫ਼ਰ ਕਰਨ ਵਾਲਿਆਂ ਦੀਆਂ ਮੌਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦੁਰਘਟਨਾਵਾਂ ਰੇਲਵੇ ਵਿੱਚ ਸਟਾਫ਼ ਦੀ ਵੱਡੀ ਕਮੀ ਕਾਰਨ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰੇਲਵੇ ’ਚ ਲੱਖਾਂ ਅਸਾਮੀਆਂ ਖਾਲੀ ਪਈਆਂ ਹਨ ਜਿਨ੍ਹਾਂ ’ਤੇ ਤੁਰੰਤ ਰੈਗੂਲਰ ਭਰਤੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰੇਲਵੇ ਨੂੰ ਨਿੱਜੀਕਰਨ ਵਾਲਾ ਪਾਸੇ ਨਾ ਤੋਰਿਆ ਜਾਵੇ ਅਤੇ ਪੱਕੇ ਮੁਲਾਜ਼ਮਾਂ ਆਸਰੇ ਇਸ ਸਫ਼ਰ ਤੱਸਲੀਬਖ਼ਸ ਬਣਾਇਆ ਜਾਵੇ। -ਪੱਤਰ ਪ੍ਰੇਰਕ

Advertisement
Advertisement
Advertisement