ਹਾਦਸੇ ’ਚ ਨੌਜਵਾਨ ਹਲਾਕ
10:55 PM Jun 23, 2023 IST
ਪੱਤਰ ਪ੍ਰੇਰਕ
Advertisement
ਪਠਾਨਕੋਟ, 5 ਜੂਨ
ਸੁਜਾਨਪੁਰ ਦੇ ਪੁਲ ਨੰਬਰ-4 ਕੋਲ ਮਾਧੋਪੁਰ ਦੀ ਤਰਫੋਂ ਆ ਰਹੇ ਮੋਟਰਸਾਈਕਲ ਸਵਾਰ ਦੀ ਸੜਕ ਕਿਨਾਰੇ ਖੜ੍ਹੇ ਹੋਏ ਆਟੋ ਰਿਕਸ਼ਾ ਨਾਲ ਟੱਕਰ ਹੋ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੌਰਵ ਸਿੰਘ ਵਾਸੀ ਜੰਗਲੋਟ ਜ਼ਿਲ੍ਹਾ ਕਠੂਆ ਵਜੋਂ ਹੋਈ ਹੈ। ਪੁਲੀਸ ਨੇ ਧਾਰਾ-174 ਤਹਿਤ ਕਾਰਵਾਈ ਕਰ ਕੇ ਪੋਸਟ ਮਾਰਟਮ ਕਰਵਾਉਣ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਦੇ ਪਿਤਾ ਯਸ਼ਪਾਲ ਨੇ ਦੱਸਿਆ ਕਿ ਉਸ ਦਾ ਪੁੱਤਰ ਗੌਰਵ ਸਿੰਘ ਦੁਪਹਿਰ ਵੇਲੇ ਘਰ ਤੋਂ ਨਿਕਲਿਆ ਸੀ ਅਤੇ ਦੁਰਘਟਨਾ ਵਿੱਚ ਉਸ ਦੀ ਮੌਤ ਹੋ ਗਈ।
Advertisement
ਫਗਵਾੜਾ (ਪੱਤਰ ਪ੍ਰੇਰਕ): ਇੱਥੇ ਉਂਕਾਰ ਨਗਰ ਲਾਗੇ ਇੱਕ ਕਾਰ ਤੇ ਮੋਟਰਸਾਈਕਲ ਦੀ ਟੱਕਰ ‘ਚ ਨੌਜਵਾਨ ਗੋਪਾਲ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਗੱਡੀ ਚਾਲਕ ਉਜਵਲ ਨੇ ਦੱਸਿਆ ਕਿ ਮੋਟਰਸਾਈਕਲ ਤੇਜ਼ ਰਫ਼ਤਾਰ ਨਾਲ ਆ ਕੇ ਕਾਰ ‘ਚ ਵੱਜਿਆ ਜਿਸ ਨਾਲ ਉਸ ਦੀ ਗੱਡੀ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ। ਘਟਨਾ ਸਬੰਧੀ ਪੁਲੀਸ ਨੂੰ ਸੂਚਨਾ ਦੇ ਦਿੱਤੀ ਗਈ ਹੈ।
Advertisement