ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਦਸੇ ’ਚ ਨੌਜਵਾਨ ਹਲਾਕ

07:23 AM Jun 28, 2024 IST

ਪੱਤਰ ਪ੍ਰੇਰਕ
ਫਗਵਾੜਾ, 27 ਜੂਨ
ਇੱਥੇ ਇਲਾਈਟ ਸਿਨੇਮਾ ਨੇੜੇ ਬੱਸ ਦੀ ਟੱਕਰ ਕਾਰਨ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਗ੍ਰੀਨ ਪਾਰਕ ਫਗਵਾੜਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਆਪਣੇ ਕਿਸੇ ਕੰਮ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ ਅਤੇ ਜਦੋਂ ਉਹ ਸੈਂਟਰਲ ਟਾਊਨ ਨੇੜੇ ਪੁੱਜਾ ਤਾਂ ਪੀਆਰਟੀਸੀ ਦੀ ਬੱਸ ਨੇ ਉਸ ਨੂੰ ਫੇਟ ਮਾਰ ਦਿੱਤੀ ਤੇ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਦੌਰਾਨ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਿਟੀ ਦੇ ਐਡੀਸ਼ਨਲ ਐੱਸਐੱਚਓ ਨਿਰਮਲ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੀ ਗਿਫ਼ਤਾਰੀ ਲਈ ਅਗਲੀ ਕਾਰਵਾਈ ਜਾਰੀ ਹੈ।

Advertisement

Advertisement
Advertisement