ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਧਿਰਾਂ ਵਿਚਾਲੇ ਝੜਪ ’ਚ ਨੌਜਵਾਨ ਦੀ ਮੌਤ

07:58 AM Jul 24, 2024 IST

ਹਰਜੀਤ ਸਿੰਘ ਪਰਮਾਰ
ਬਟਾਲਾ, 23 ਜੁਲਾਈ
ਇੱਥੋਂ ਦੇ ਸਿੰਬਲ ਚੌਕ (ਬਟਾਲਾ-ਗੁਰਦਾਸਪੁਰ ਰੋਡ) ’ਤੇ ਸਥਿਤ ਭਾਈਆਂ ਵਾਲੀ ਗਲੀ ’ਚ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਝੜਪ ਵਿੱਚ ਇੱਕ ਧਿਰ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਦੂਜੇ ਧੜੇ ਦੇ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਸ ਦੀ ਗੰਭੀਰ ਹਾਲਤ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ।
ਇਸ ਮਾਮਲੇ ਦੀ ਜਾਂਚ ਕਰ ਰਹੇ ਡੀਐੱਸਪੀ ਸਿਟੀ ਏਡੀ ਸਿੰਘ ਨੇ ਦੱਸਿਆ ਕਿ ਅੱਜ ਕਰੀਬ 3.15 ਵਜੇ ਭਾਈਆਂ ਵਾਲੀ ਗਲੀ ਵਿੱਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਗੋਲੀ ਲੱਗਣ ਕਾਰਨ ਯੁੱਧਵੀਰ ਉਰਫ ਯੋਧਾ ਵਾਸੀ ਗਾਂਧੀ ਕੈਂਪ (ਬਟਾਲਾ) ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਕਰਮਜੀਤ ਸਿੰਘ ਰਾਹੁਲ ਜ਼ਖਮੀ ਹੋ ਗਿਆ। ਡੀਐੱਸਪੀ ਏਡੀ ਸਿੰਘ ਨੇ ਕਿਹਾ ਕਿ ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਖੂਨੀ ਝਪੜ ਦੇ ਕਾਰਨ ਦਾ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੁੱਧਵੀਰ ਅਤੇ ਕਰਮਜੀਤ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਉਧਰ ‘ਆਪ’ ਆਗੂ ਬਲਬੀਰ ਸਿੰਘ ਬਿੱਟੂ ਨੇ ਬਟਾਲਾ ’ਚ ਵਧ ਰਹੀਆਂ ਅਪਰਾਧਿਕ ਗਤੀਵਿਧੀਆਂ ’ਤੇ ਚਿੰਤਾ ਜ਼ਾਹਰ ਕਰਦਿਆਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Advertisement

Advertisement
Advertisement