ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੰਗੜੇ ਦੀ ਧਮਾਲ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਯੁਵਕ ਮੇਲਾ ਸ਼ੁਰੂ

06:35 AM Oct 04, 2024 IST
ਯੁਵਕ ਮੇਲੇ ਦੌਰਾਨ ਭੰਗੜਾ ਪਾਉਂਦੇ ਹੋਏ ਨੌਜਵਾਨ।

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 3 ਅਕਤੂਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਆਉਂਦੇ ਸਰਕਾਰੀ, ਕੰਸਟੀਚਿਊਟ ਐਸੋਸੀਏਟ ਕਾਲਜਾਂ/ ਸੰਸਥਾਵਾਂ ਦਾ ਯੁਵਕ ਮੇਲਾ ਅੱਜ ਸ਼ੁਰੂ ਹੋ ਗਿਆ। ਯੂਨੀਵਰਸਿਟੀ ਦੇ ਆਡੀਟੋਰੀਅਮ ਹਾਲ ਵਿੱਚ ਭੰਗੜਾ ਕਲਾਕਾਰਾਂ ਨੇ ਹਾਜ਼ਰ ਦਰਸ਼ਕਾਂ ਦਾ ਦਿਲ ਜਿੱਤ ਲਿਆ। ਮੁੱਖ ਮਹਿਮਾਨ ਚਰਨਜੀਤ ਸਿੰਘ ਸੋਹਲ ਐੱਸਐੱਸਪੀ (ਦਿਹਾਤੀ) ਨੇ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥੀਆਂ ਵਿੱਚ ਉਤਸ਼ਾਹ ਭਰਦੇ ਅਤੇ ਨਵੀਂ ਊਰਜਾ ਪੈਦਾ ਕਰਦੇ ਹਨ। ਇਸ ਜ਼ੋਨ ਦੇ ਯੁਵਕ ਮੇਲੇ ਦੀ ਸਮਾਪਤੀ 5 ਅਕਤੂਬਰ ਨੂੰ ਹੋਵੇਗੀ। ਮੁੱਖ ਮਹਿਮਾਨ ਸ੍ਰੀ ਸੋਹਲ ਨੇ ਕਿਹਾ ਕਿ ਯੁਵਕ ਮੇਲੇ ਇੱਕ ਅਜਿਹਾ ਮੰਚ ਪ੍ਰਦਾਨ ਕਰਦੇ ਹਨ ਜਿੱਥੇ ਨੌਜਵਾਨਾਂ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਪੈਦਾ ਹੁੰਦੀ ਹੈ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਫੈਸਟੀਵਲ ਦੇ ਪਹਿਲੇ ਦਿਨ ਭੰਗੜਾ, ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਸੌਂਗ, ਵੈਸਟਰਨ ਇੰਸਟ. ਸੋਲੋ, ਵਾਰ ਗਾਇਨ, ਕਵੀਸ਼ਰੀ, ਕਲਾਸੀਕਲ ਇੰਸਟੀਚਿਊਟ ਦੇ ਮੁਕਾਬਲੇ, (ਪੀ), ਕਲਾਸੀਕਲ ਸੰਸਥਾ (ਐਨ.ਪੀ.), ਕਲਾਸੀਕਲ ਵੋਕਲ, ਫੋਕ ਆਰਕੈਸਟਰਾ, ਪੇਂਟਿੰਗ ਆਨ ਦਾ ਸਪਾਟ, ਕਾਰਟੂਨਿੰਗ, ਕੋਲਾਜ, ਪੋਸਟਰ ਮੇਕਿੰਗ, ਕਲੇ ਮਾਡਲਿੰਗ, ਆਨ ਦਾ ਸਪਾਟ ਫੋਟੋਗ੍ਰਾਫੀ ਅਤੇ ਇੰਸਟਾਲੇਸ਼ਨ, ਕੁਇਜ਼ ਪ੍ਰੀਲਿਮਨਰੀ ਅਤੇ ਫਾਈਨਲ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਦੂਜੇ ਦਿਨ 4 ਅਕਤੂਬਰ ਨੂੰ ਦਸਮੇਸ਼ ਆਡੀਟੋਰੀਅਮ ਵਿੱਚ ਕਾਸਟਿਊਮ ਪਰੇਡ, ਮਾਈਮ, ਸਕਿੱਟ, ਮਮਿਕਰੀ ਅਤੇ ਵਨ ਐਕਟ ਨਾਟਕ ਦਾ ਆਯੋਜਨ ਕੀਤਾ ਜਾਵੇਗਾ। ਆਰਕੀਟੈਕਚਰ ਵਿਭਾਗ ਵਿੱਚ ਸਮੂਹ ਸ਼ਬਦ ਭਜਨ ਅਤੇ ਸਮੂਹ ਗੀਤ ਦੇ ਮੁਕਾਬਲੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿੱਚ ਕਰਵਾਏ ਜਾਣਗੇ। ਰੰਗੋਲੀ, ਫੁਲਕਾਰੀ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਜਾਣਗੇ। ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਪੋਇਟੀਕਲ ਸਿੰਪੋਜ਼ੀਅਮ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 5 ਅਕਤੂਬਰ ਨੂੰ ਫੈਸਟੀਵਲ ਦੇ ਆਖ਼ਰੀ ਦਿਨ ਦਸਮੇਸ਼ ਆਡੀਟੋਰੀਅਮ ਵਿੱਚ ਜਨਰਲ ਡਾਂਸ ਅਤੇ ਗਿੱਧਾ ਦੀ ਸਮਾਪਤੀ ਹੋਵੇਗੀ। ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿੱਚ ਗੀਤ/ਗਜ਼ਲ ਅਤੇ ਲੋਕ ਗੀਤ ਦੇ ਮੁਕਾਬਲੇ ਅਤੇ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਵਾਦ-ਵਿਵਾਦ ਕੀਤਾ ਜਾਵੇਗਾ।

Advertisement

Advertisement