For the best experience, open
https://m.punjabitribuneonline.com
on your mobile browser.
Advertisement

ਕਾਰ ਸਵਾਰ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ

07:17 AM Jul 24, 2024 IST
ਕਾਰ ਸਵਾਰ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 23 ਜੁਲਾਈ
ਪੁਲੀਸ ਦੇ ਸਪੈਸ਼ਲ ਸਟਾਫ ਦੀ ਟੀਮ ਨੇ ਗਸ਼ਤ ਤੇ ਚੈਕਿੰਗ ਦੌਰਾਨ ਇਕ ਕਾਰ ਸਵਾਰ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਕਮਲ ਕੁਮਾਰ ਵਾਸੀ ਚੰਡੀਗੜ੍ਹੀਆ ਮੁਹੱਲਾ ਸਿਰਸਾ ਵਜੋਂ ਹੋਈ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਸਪੈਸ਼ਲ ਸਟਾਫ ਦੀ ਇਕ ਟੀਮ ਭਾਵਦੀਨ ਟੌਲ ਪਲਾਜ਼ੇ ਨੇੜੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ।
ਇਸੇ ਦੌਰਾਨ ਇਕ ਕਾਰ ਚਾਲਕ ਪੁਲੀਸ ਨੂੰ ਵੇਖ ਕੇ ਕਾਰ ਵਾਪਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਕਾਰ ਬੰਦ ਹੋ ਗਈ ਜਿਸ ਨੂੰ ਪੁਲੀਸ ਨੇ ਕਾਬੂ ਕਰ ਲਿਆ। ਨੌਜਵਾਨ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 256 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਨਸ਼ਾ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

Advertisement
Advertisement
Author Image

sukhwinder singh

View all posts

Advertisement