ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਦਸੇ ’ਚ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

07:58 AM Nov 02, 2024 IST

ਪੱਤਰ ਪ੍ਰੇਰਕ
ਜਗਰਾਉਂ, 1 ਨਵੰਬਰ
ਸੜਕ ਹਾਦਸੇ ਵਿੱਚ ਜ਼ਖ਼ਮੀ ਹੋਇਆ ਪਿੰਡ ਕਾਂਉਕੇ ਕਲਾਂ ਦਾ ਨੌਜਵਾਨ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਇਸ ਮਗਰੋਂ ਪੁਲੀਸ ਨੇ ਅਣਪਛਾਤੇ ਟਰੈਕਟਰ ਚਾਲਕ ਦੀ ਭਾਲ ਆਰੰਭ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ 30 ਅਕਤੂਬਰ ਦੀ ਰਾਤ ਨੂੰ ਵਾਪਰਿਆ ਸੀ। ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਵਜੋੀ ਹੋਈ ਹੈ। ਗੁਰਪਿੰਦਰ ਦੇ ਪਿਤਾ ਚਰਨਜੀਤ ਸਿੰਘ ਉਰਫ਼ ਚਰਨਾ ਵਾਸੀ ਪੱਤੀ ਬਹਿਲਾ ਪਿੰਡ ਕਾਂਉਕੇ ਕਲਾਂ ਨੇ ਪੁਲੀਸ ਕੋਲ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਹਾਦਸੇ ਵਾਲੇ ਦਿਨ ਉਸ ਦਾ ਪੁੱਤਰ ਠਾਠ ਨਾਨਕਸਰ ਲਈ ਪ੍ਰਸ਼ਾਦਾ ਲੈ ਕੇ ਸਕੂਟਰ ’ਤੇ ਜਾ ਰਿਹਾ ਸੀ ਤੇ ਉਸ ਦੇ ਪਿੱਛੇ ਹੀ ਮੋਟਰਸਾਈਕਲ ’ਤੇ ਉਹ ਤੇ ਉਸ ਦਾ ਭਤੀਜਾ ਸੁਖਪ੍ਰੀਤ ਸਿੰਘ ਵੀ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਗੁਰਪਿੰਦਰ ਦੇ ਅੱਗੇ ਪਰਾਲੀ ਨਾਲ ਲੱਦੀ ਟਰਾਲੀ ਜਾ ਰਹੀ ਸੀ ਤੇ ਨਾਨਕਸਰ ਕੋਲ ਪਹੁੰਚਣ ’ਤੇ ਜਦੋਂ ਗੁਰਪਿੰਦਰ ਟਰਾਲੀ ਤੋਂ ਅੱਗੇ ਲੰਘਣ ਲਈ ਪਾਸ ਲੈਣ ਲੱਗਿਆ ਤਾਂ ਅਚਾਨਕ ਟਰੈਕਟਰ ਚਾਲਕ ਨੇ ਟਰੈਕਟਰ ਮੋੜ ਦਿੱਤਾ। ਇਸ ਕਾਰਨ ਗੁਰਪਿੰਦਰ ਟਰੈਕਟਰ ਟਰਾਲੀ ਦੇ ਹੇਠਾਂ ਆ ਗਿਆ। ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਜ਼ਖ਼ਮੀ ਗੁਰਪਿੰਦਰ ਨੂੰ ਤੁਰੰਤ ਸਥਾਨਕ ਹਸਪਤਾਲ ਪਹੁੰਚਾਇਆ, ਜਿਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਦਿਆਨੰਦ ਹਸਪਤਾਲ ਭੇਜ ਦਿੱਤਾ। ਅੱਜ ਇਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਕੇਸ ਦਰਜ ਕਰਨ ਮਗਰੋਂ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਦੀ ਭਾਲ ਆਰੰਭ ਦਿੱਤੀ ਹੈ।

Advertisement

Advertisement