ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਮਲੇ ਵਿੱਚ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

10:16 AM Nov 07, 2024 IST

ਜਸਬੀਰ ਸਿੰਘ ਚਾਨਾ
ਕਪੂਰਥਲਾ, 6 ਨਵੰਬਰ
ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧ ’ਚ ਪੁਲੀਸ ਨੇ ਪਤੀ-ਪਤਨੀ ਖਿਲਾਫ਼ ਧਾਰਾ 103, 3(5) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਨੰਗਲ ਲੁਬਾਣਾ ਨੇ ਪੁਲੀਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਫੌਜ ’ਚੋਂ ਸੇਵਾਮੁਕਤ ਹੈ ਅਤੇ ਹੁਣ ਪਿੰਡ ’ਚ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਦਾ ਭਤੀਜਾ ਮਨਪ੍ਰੀਤ ਸਿੰਘ ਪਿੰਡ ’ਚ ਹੀ ਖੇਤੀਬਾੜੀ ਕਰਦਾ ਹੈ। ਮਨਪ੍ਰੀਤ ਸਿੰਘ ਨੇ ਉਸ ਨੂੰ ਲਗਪਗ ਦੋ ਮਹੀਨੇ ਪਹਿਲਾਂ ਦੱਸਿਆ ਸੀ ਕਿ ਗੁਰਪ੍ਰੀਤ ਸਿੰਘ ਨੇ ਉਸ ਪਾਸੋਂ 40,000 ਰੁਪਏ ਉਧਾਰ ਲਏ ਹਨ ਤੇ ਕਈ ਵਾਰ ਮੰਗਣ ’ਤੇ ਵੀ ਵਾਪਸ ਨਹੀਂ ਕੀਤੇ। ਉਸ ਨੇ ਦੱਸਿਆ ਕਿ ਪਹਿਲੀ ਨਵੰਬਰ ਨੂੰ ਉਹ ਤੇ ਮਨਪ੍ਰੀਤ ਪੈਸਿਆਂ ਦੀ ਗੱਲ ਕਰਨ ਗਏ ਤਾਂ ਗੁਰਪ੍ਰੀਤ ਸਿੰਘ ਤੇ ਉਸ ਦੀ ਪਤਨੀ ਤੈਸ਼ ’ਚ ਆ ਗਏ। ਇਸ ਦੌਰਾਨ ਗੁਰਪ੍ਰੀਤ ਸਿੰਘ ਨੇ ਭੱਜ ਕੇ ਆਪਣੇ ਘਰੋਂ ਗੰਡਾਸੀ ਲਿਆਂਦੀ ਤੇ ਮਨਪ੍ਰੀਤ ਸਿੰਘ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦੇ ਗੰਭੀਰ ਸੱਟ ਲੱਗ ਗਈ। ਉਪਰੰਤ ਮਨਪ੍ਰੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਅੰਮ੍ਰਿਤਸਰ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਤੇ ਉਸ ਦੀ ਪਤਨੀ ਰਮਨਪ੍ਰੀਤ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement