ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰ ਨਾਲ ਗੁਆਂਢੀ ਦਾ ਕਤਲ

08:53 AM Feb 20, 2024 IST

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 19 ਫਰਵਰੀ
ਚਮਕੌਰ ਸਾਹਿਬ ਵਿੱਚ ਘੁਮਾਰ ਮੁਹੱਲਾ ਵਾਰਡ ਨੰਬਰ-3 ਵਿੱਚ ਬੀਤੀ ਦੇਰ ਰਾਤ ਨੌਜਵਾਨ ਨੇ ਰਾਜ ਮਿਸਤਰੀ ਪ੍ਰੇਮ ਚੰਦ (52) ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦਾ ਗੁਆਂਢੀ ਕਰਨਦੀਪ ਸਿੰਘ ਗੋਲਡੀ ਪਹਿਲਵਾਨ ਕੰਧ ਟੱਪ ਕੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਗਿਆ ਅਤੇ ਉਸ ਨੇ ਬਿਨਾਂ ਕੁੱਝ ਦੱਸਿਆ ਉਸ ਦੇ ਪਤੀ ਪ੍ਰੇਮ ਚੰਦ ’ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲਾਵਰ ਨੇ ਕਿਰਪਾਨ ਨਾਲ ਪ੍ਰੇਮ ਚੰਦ ਦਾ ਕਤਲ ਕਰ ਦਿੱਤਾ ਜਦੋਂਕਿ ਪਰਿਵਾਰਕ ਮੈਂਬਰਾਂ ਨੇ ਕਮਰੇ ਅੰਦਰ ਵੜ ਕੇ ਜਾਨ ਬਚਾਈ। ਉਨ੍ਹਾਂ ਦੱਸਿਆ ਕਿ ਕਰਨਦੀਪ ਉਨ੍ਹਾਂ ਦੇ ਪਰਿਵਾਰ ਨਾਲ ਕਾਫ਼ੀ ਸਮੇਂ ਤੋਂ ਲੜਾਈ ਕਰਦਾ ਰਹਿੰਦਾ ਸੀ। ਪੁਲੀਸ ਨੇ ਕੁੱਝ ਘੰਟਿਆਂ ਬਾਅਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਘਟਨਾ ਸਥਾਨ ’ਤੇ ਪੁੱਜੇ ਐੱਸਪੀ (ਜਾਂਚ) ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਸੰਦੀਪ ਖਾਨ ਦੇ ਬਿਆਨਾਂ ਦੇ ਆਧਾਰ ਮੁਲਜ਼ਮ ਕਰਨਦੀਪ ਸਿੰਘ ਵਿਰੁੱਧ ਕੇਸ ਦਰਜ ਕਰ ਕੇ ਉਸ ਨੂੰ ਦੋ ਘੰਟੇ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐੱਸਪੀ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਕਤਲ ਦੌਰਾਨ ਵਰਤੀ ਕਿਰਪਾਨ ਬਰਾਮਦ ਕਰ ਲਈ ਗਈ ਹੈ। ਇਸ ਮੌਕੇ ਡੀਐੱਸਪੀ ਜਤਿੰਦਰਪਾਲ ਸਿੰਘ, ਥਾਣਾ ਮੁਖੀ ਕਮਲ ਤਨੇਜਾ ਅਤੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਆਦਿ ਹਾਜ਼ਰ ਸਨ।

Advertisement

Advertisement