ਪਿੰਡ ਬਲੌਲੀ ਦੇ ਨੌਜਵਾਨ ਭਾਜਪਾ ਵਿੱਚ ਸ਼ਾਮਲ
ਪੱਤਰ ਪ੍ਰੇਰਕ
ਯਮੁਨਾਨਗਰ, 16 ਜੁਲਾਈ
ਹਰਿਆਣਾ ਦੇ ਸਕੂਲ ਸਿੱਖਿਆ ਮੰਤਰੀ ਕੰਵਰਪਾਲ ਦੇ ਛੋਟੇ ਭਰਾ ਅਤੇ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਬਹਾਦਰਪੁਰ ਨੇ ਦੱਸਿਆ ਕਿ ਪਿੰਡ ਬਲੌਲੀ ਦੇ ਦਰਜਨਾਂ ਨੌਜਵਾਨ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਸ਼ਾਮਲ ਹੋਏ ਸਾਰੇ ਨੌਜਵਾਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਮੰਤਰੀ ਕੰਵਰਪਾਲ ਅਤੇ ਉਨ੍ਹਾਂ ਦੇ ਦਰਵਾਜ਼ੇ ਆਮ ਲੋਕਾਂ ਲਈ ਕਿਸੇ ਵੀ ਸਮੇਂ ਕਿਸੇ ਵੀ ਕੰਮ ਲਈ ਖੁੱਲ੍ਹੇ ਹਨ ਅਤੇ ਇਸ ਲਈ ਉਨ੍ਹਾਂ ਨੂੰ ਕਿਸੇ ਸਿਫਾਰਸ਼ ਦੀ ਲੋੜ ਨਹੀਂ ਹੈ। ਉਹ ਕਿਸੇ ਵੀ ਸਮੇਂ ਆ ਕੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਆਪਣੀਆਂ ਸਮੱਸਿਆਵਾਂ ਦੱਸ ਸਕਦੇ ਹਨ। ਪਿੰਡ ਬਲੌਲੀ ਦੇ ਦਰਜਨਾਂ ਨੌਜਵਾਨਾਂ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਆਪਣੇ ਪਿੰਡ ਬਲੌਲੀ ਵਿੱਚ ਧਾਰਮਿਕ ਸਥਾਨ ਦੀ ਚਾਰਦੀਵਾਰੀ ਲਈ ਗਰਾਂਟ ਦੀ ਮੰਗ ਕੀਤੀ। ਇਸ ’ਤੇ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਬਹਾਦਰਪੁਰ ਨੇ ਉਨ੍ਹਾਂ ਨੂੰ ਜਲਦੀ ਹੀ ਧਾਰਮਿਕ ਸਥਾਨ ਲਈ ਗਰਾਂਟ ਦਿਵਾਉਣ ਦਾ ਭਰੋਸਾ ਦਿੱਤਾ।