ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਹਲਕੇ ਦੇ ਨੌਜਵਾਨ ਤੋੜਨਗੇ ਉਮੀਦਵਾਰਾਂ ਦਾ ਗ਼ਰੂਰ

08:50 AM May 31, 2024 IST
ਭਾਜਪਾ ਉਮੀਦਵਾਰ ਅਰਵਿੰਦ ਖੰਨਾ ਲਹਿਰਾਗਾਗਾ ਵਿੱਚ ਰੋਡ ਸ਼ੋਅ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਮਈ
ਸੰਗਰੂਰ ਲੋਕ ਸਭਾ ਸੀਟ ’ਤੇ ਬਹੁ-ਕੋਣਾ ਮੁਕਾਬਲਾ ਹੋਣ ਦੇ ਆਸਾਰ ਹਨ। ਇੱਥੇ ਕੁੱਲ 23 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ, ਪਰ ਸਾਰਿਆਂ ਦੀ ਕਿਸਮਤ ਦਾ ਫ਼ੈਸਲਾ ਇਸ ਵਾਰ ਨੌਜਵਾਨ ਵੋਟਰ ਤੈਅ ਕਰਨਗੇ। ਤਿੰਨ ਜ਼ਿਲ੍ਹਿਆਂ ਸੰਗਰੂਰ, ਮਾਲੇਰਕੋਟਲਾ ਤੇ ਬਰਨਾਲਾ ਦੇ ਨੌਂ ਵਿਧਾਨ ਸਭਾ ਹਲਕਿਆਂ ਸਣੇ ਸੰਗਰੂਰ ਲੋਕ ਸਭਾ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 15,56,601 ਹੈ। ਇਸੇ ਤਰ੍ਹਾਂ 18 ਤੋਂ 39 ਸਾਲ ਤੱਕ ਦੇ ਵੋਟਰਾਂ ਦੀ ਗਿਣਤੀ 7 ਲੱਖ 65 ਹਜ਼ਾਰ 287 ਹੈ ਜੋ ਕੁੱਲ ਵੋਟਰਾਂ ਦੀ ਗਿਣਤੀ ਦਾ 48 ਫ਼ੀਸਦੀ ਬਣਦਾ ਹੈ।
ਸੰਗਰੂਰ ਲੋਕ ਸਭਾ ਹਲਕੇ ਤੋਂ ‘ਆਪ’ ਦੇ ਗੁਰਮੀਤ ਸਿੰਘ ਮੀਤ ਹੇਅਰ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ, ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ, ਭਾਜਪਾ ਦੇ ਅਰਵਿੰਦ ਖੰਨਾ, ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਅਤੇੂ ਬਸਪਾ ਦੇ ਡਾ. ਮੱਖਣ ਸਿੰਘ ਵਿੱਚ ਮੁਕਾਬਲਾ ਹੈ। ਸਾਰੀਆਂ ਹੀ ਪਾਰਟੀਆਂ ਦੀ ਟੇਕ ਨੌਜਵਾਨਾਂ ’ਤੇ ਹੈ।
ਵੱਖ-ਵੱਖ ਉਮਰ ਵਰਗ ਦੇ ਵੋਟਰਾਂ ਵਿੱਚੋਂ 30 ਤੋਂ 39 ਸਾਲ ਤੱਕ ਦੇ ਵੋਟਰਾਂ ਦੀ ਗਿਣਤੀ 4,29,987 ਹੈ ਜੋ ਕਿ ਸਭ ਤੋਂ ਵੱਧ 27 ਫ਼ੀਸਦੀ ਹੈ। ਇਸੇ ਤਰ੍ਹਾਂ 20 ਤੋਂ 29 ਸਾਲ ਤੱਕ ਦੇ ਵੋਟਰਾਂ ਦੀ ਗਿਣਤੀ 3,00, 229 ਹੈ ਜੋ 19 ਫ਼ੀਸਦੀ ਬਣਦੀ ਹੈ। ਐਤਕੀਂ 18 ਤੋਂ 19 ਸਾਲ ਤੱਕ ਦੀ ਉਮਰ ਵਾਲੇ ਵੋਟਰਾਂ ਦੀ ਗਿਣਤੀ 35,072 ਹੈ ਜੋ ਪਹਿਲੀ ਵਾਰ ਵੋਟ ਪਾਉਣਗੇ। ਵੋਟਰ ਸੂਚੀ ਅਨੁਸਾਰ 40 ਤੋਂ 49 ਸਾਲ ਤੱਕ ਦੀ ਉਮਰ ਵਾਲੇ ਵੋਟਰਾਂ ਦੀ ਗਿਣਤੀ 2,90,425 ਹੈ। ਇਸੇ ਤਰ੍ਹਾਂ 50 ਤੋਂ 59 ਸਾਲ ਤੱਕ ਦੀ ਉਮਰ ਵਾਲੇ ਵੋਟਰਾਂ ਦੀ ਗਿਣਤੀ 2,14,319 ਹੈ ਜਦਕਿ 60 ਤੋਂ 69 ਸਾਲ ਤੱਕ ਵਾਲੇ ਵੋਟਰ 1,68,604 ਹਨ ਜਦੋਂਕਿ 70 ਤੋਂ 79 ਸਾਲ ਤੱਕ ਦੇ ਵੋਟਰਾਂ ਦੀ ਗਿਣਤੀ 85379 ਹੈ। ਇਸੇ ਤਰ੍ਹਾਂ 80 ਤੋਂ 89 ਸਾਲ ਤੱਕ ਦੀ ਉਮਰ ਵਾਲੇ ਵੋਟਰਾਂ ਦੀ ਗਿਣਤੀ 27,872 ਹੈ ਜਦਕਿ 90 ਤੋਂ 99 ਸਾਲ ਤੱਕ ਦੇ ਵੋਟਰਾਂ ਦੀ ਗਿਣਤੀ 4371 ਹੈ, ਇਸੇ ਤਰ੍ਹਾਂ 100 ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਦੀ ਗਿਣਤੀ 344 ਹੈ।

Advertisement

Advertisement