For the best experience, open
https://m.punjabitribuneonline.com
on your mobile browser.
Advertisement

ਪਿੰਡ ਬਡਰੁੱਖਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ

08:49 AM Oct 07, 2024 IST
ਪਿੰਡ ਬਡਰੁੱਖਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ
ਸੰਗਰੂਰ ਹਸਪਤਾਲ ਦੇ ਬਾਹਰ ਮ੍ਰਿਤਕ ਜਸਵੀਰ ਸਿੰਘ ਦੇ ਰਿਸ਼ਤੇਦਾਰ ਤੇ ਪਿੰਡ ਦੇ ਲੋਕ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਅਕਤੂਬਰ
ਇਥੋਂ ਨੇੜਲੇ ਪਿੰਡ ਬਡਰੁੱਖਾਂ ਵਿੱਚ ਬੀਤੀ ਰਾਤ ਇੱਕ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਨੌਜਵਾਨ ਪੁਲੀਸ ਚੌਕੀ ਬਡਰੁੱਖਾਂ ਦੇ ਨਜ਼ਦੀਕ ਹੀ ਕੌਮੀ ਹਾਈਵੇਅ ’ਤੇ ਮ੍ਰਿਤਕ ਹਾਲਤ ਵਿੱਚ ਮਿਲਿਆ ਹੈ। ਮੋਟਰਸਾਈਕਲ ਸਵਾਰ ਨੌਜਵਾਨ ਸ਼ਹਿਰ ਵਾਲੀ ਸਾਈਡ ਤੋਂ ਪਿੰਡ ਬਡਰੁੱਖਾਂ ਨੂੰ ਪਰਤ ਰਿਹਾ ਸੀ। ਮ੍ਰਿਤਕ ਦੇ ਪਰਿਵਾਰ ਨੇ ਕਤਲ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ ਤੇ ਪੁਲੀਸ ਕੋਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਪੁਲੀਸ ਅਨੁਸਾਰ ਮੁੱਢਲੇ ਤੌਰ ’ਤੇ ਸੜਕ ਹਾਦਸਾ ਹੋਣਾ ਜਾਪ ਰਿਹਾ ਹੈ ਪਰੰਤੂ ਘਟਨਾ ਦੀ ਹਰ ਪੱਖ ਤੋਂ ਜਾਂਚ ਕਰਨ ਦੀ ਗੱਲ ਆਖ਼ੀ ਹੈ।

Advertisement

ਮ੍ਰਿਤਕ ਜਸਵੀਰ ਸਿੰਘ

ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਉਰਫ਼ ਚੀਕੂ (30) ਪੁੱਤਰ ਦੇਵ ਸਿੰਘ ਵਾਸੀ ਬਡਰੁੱਖਾਂ ਬੀਤੀ ਰਾਤ ਕਰੀਬ 12 ਵਜੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ਼ਹਿਰ ਵਾਲੀ ਸਾਈਡ ਤੋਂ ਘਰ ਪਰਤ ਰਿਹਾ ਸੀ ਜਿਸ ਨਾਲ ਪੁਲੀਸ ਚੌਕੀ ਬਡਰੁੱਖਾਂ ਨਜ਼ਦੀਕ ਕੌਮੀ ਹਾਈਵੇਅ ਉਪਰ ਘਟਨਾ ਵਾਪਰ ਗਈ। ਕਿਸੇ ਰਾਹਗੀਰ ਨੇ ਪੁਲੀਸ ਨੂੰ ਸੂਚਨਾ ਦਿੱਤੀ ਅਤੇ ਪੁਲੀਸ ਨੇ ਰਾਤ ਨੂੰ ਹੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੇ ਪਰਿਵਾਰ ਨੂੰ ਅੱਜ ਸਵੇਰੇ ਪਤਾ ਲੱਗਿਆ। ਇਕੱਠੇ ਹੋਏ ਲੋਕਾਂ ਨੇ ਪੁਲੀਸ ਚੌਕੀ ਬਡਰੁੱਖਾਂ ਅੱਗੇ ਰੋਸ ਧਰਨਾ ਦਿੰਦਿਆਂ ਮੰਗ ਕੀਤੀ ਕਿ ਮਾਮਲੇ ਡੂੰਘਾਈ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਂਦਾ ਜਾਵੇ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਜਸਵੀਰ ਬਡਰੁੱਖਾਂ ਇੱਕ ਗੀਤਕਾਰ ਤੇ ਗਾਇਕ ਵੀ ਸੀ ਜਿਸਦੇ ਕਰੀਬ ਦਸ ਗੀਤ ਮਾਰਕੀਟ ਵਿੱਚ ਆ ਚੁੱਕੇ ਹਨ। ਪੁਲੀਸ ਚੌਕੀ ਬਡਰੁੱਖਾਂ ਦੇ ਇੰਚਾਰਜ ਮੇਹਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਲਖਵੀਰ ਸਿੰਘ ਦੇ ਬਿਆਨਾਂ ’ਤੇ ਐਕਸੀਡੈਂਟ ਹੋਣ ਸਬੰਧੀ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾਵੇਗੀ।

Advertisement

Advertisement
Author Image

Advertisement