ਮਾਮੂਲੀ ਤਕਰਾਰ ਮਗਰੋਂ ਨੌਜਵਾਨ ਦੀ ਹੱਤਿਆ
07:50 AM Nov 23, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਨਵੰਬਰ
ਇੱਥੇ ਹਿੰਦੁਸਤਾਨ ਬਸਤੀ ਦੇ ਬਾਹਰ ਪ੍ਰੇਮ ਨਗਰ ਇਲਾਕੇ ਦੇ ਵਸਨੀਕ ਗੌਰਵ ਦੀ ਕੁਝ ਵਿਅਕਤੀਆਂ ਨੇ ਮਾਮੂਲੀ ਤਕਰਾਰ ਤੋਂ ਬਾਅਦ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਫਰਾਰ ਮੁਲਜ਼ਮਾਂ ਦੀ ਗ੍ਰਿ੍ਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਸਹਾਇਕ ਪੁਲੀਸ ਕਮਿਸ਼ਨਰ ਜਸਪਾਲ ਸਿੰਘ ਨੇ ਦੱਸਿਆ ਕਿ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਦਰਪਣ ਵਾਸੀ ਮਹਾ ਸਿੰਘ ਗੇਟ ਵਜੋਂ ਹੋਈ ਹੈ ਜਦੋਂਕਿ ਉਸ ਦੇ ਦੋ ਸਾਥੀ ਸਨੀ ਅਤੇ ਆਸ਼ੀਸ਼ ਫਰਾਰ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਦੇਰ ਰਾਤ 11.45 ਵਜੇ ਵਾਪਰੀ ਹੈ। ਗੌਰਵ ਜਦੋਂ ਘਰ ਪਰਤ ਰਿਹਾ ਸੀ ਤਾਂ ਮੁਲਜ਼ਮਾਂ ਨੇ ਉਸ ਨੂੰ ਰਸਤੇ ’ਚ ਘੇਰ ਕੇ ਝਗੜਾ ਕੀਤਾ। ਮੁਲਜ਼ਮਾਂ ਨੇ ਕਥਿਤ ਤੌਰ ’ਤੇ ਉਸ ’ਤੇ ਚਾਕੂ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਸਦੀ ਮੌਤ ਹੋ ਗਈ।
Advertisement
Advertisement
Advertisement