For the best experience, open
https://m.punjabitribuneonline.com
on your mobile browser.
Advertisement

ਚਾਕੂ ਮਾਰ ਕੇ ਨੌਜਵਾਨ ਦਾ ਕਤਲ

08:59 AM Aug 18, 2024 IST
ਚਾਕੂ ਮਾਰ ਕੇ ਨੌਜਵਾਨ ਦਾ ਕਤਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਅਗਸਤ
ਮੱਧ ਦਿੱਲੀ ਦੇ ਪ੍ਰਸਾਦ ਨਗਰ ਇਲਾਕੇ ਵਿੱਚ ਮੋਨੂੰ ਨਾਮ ਦੇ 22 ਸਾਲਾ ਵਿਅਕਤੀ ਦੀ ਚਾਰ ਵਿਅਕਤੀਆਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਮੁਲਜ਼ਮਾਂ ਦੀ ਪਛਾਣ ਜੁਗਨੂੰ, ਅਮਿਤ, ਵਿੱਕੀ ਅਤੇ ਕਰਨ ਵਜੋਂ ਹੋਈ ਹੈ, ਸਾਰੇ ਇੱਕ ਇਕ ਫੈਕਟਰੀ ਵਿੱਚ ਕੰਮ ਕਰਦੇ ਹਨ ਅਤੇ ਭਾਪਾ ਨਗਰ ਇਲਾਕੇ ਵਿੱਚ ਰਹਿੰਦੇ ਹਨ। ਇਸ ਸਬੰਧੀ ਇੱਕ ਅਧਿਕਾਰੀ ਨੇ ਦੱਸਿਆ ਕਿ ਮੋਨੂੰ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਉਕਤ ਨੌਜਵਾਨ ’ਤੇ ਇਹ ਹਮਲਾ ਕਥਿਤ ਤੌਰ ’ਤੇ ਚਾਕੂ ਮਾਰਨ ਤੋਂ ਦੋ ਘੰਟੇ ਪਹਿਲਾਂ ਵਾਪਰੇ ਇੱਕ ਮੋਟਰ ਹਾਦਸੇ ਕਾਰਨ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਪੁਲੀਸ ਨੂੰ ਨਜਫਗੜ੍ਹ ਖੇਤਰ ਵਿੱਚ ਇੱਕ ਬਜ਼ੁਰਗ ਔਰਤ ਦੀ ਲਾਸ਼ ਮਿਲੀ ਹੈ

Advertisement

Advertisement
Advertisement
Author Image

sukhwinder singh

View all posts

Advertisement