ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ
07:52 AM Jun 04, 2024 IST
Advertisement
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 3 ਜੂਨ
ਇੱਥੋਂ ਦੇ ਚੋਈ ਬਾਜ਼ਾਰ ਵਿੱਚ ਅੱਜ ਦੇਰ ਸ਼ਾਮ ਇੱਕ ਵਿਅਕਤੀ ਨੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਮਾਣਕੂ ਮਾਜਰਾ ਵਜੋਂ ਹੋਈ ਹੈ। ਉਹ ਚੋਈ ਬਾਜ਼ਾਰ ਨੇੜੇ ਸਥਿਤ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਇਸ ਦੌਰਾਨ ਇੱਕ ਨੌਜਵਾਨ ਉਸ ਨੂੰ ਘਰੋਂ ਬਾਹਰ ਬੁਲਾ ਕੇ ਲੈ ਗਿਆ ਜਿੱਥੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਇਸ ਮਗਰੋਂ ਦੂਜੇ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਸੁਰਜੀਤ ਸਿੰਘ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਮੁਖੀ ਹਿੰਮਤ ਸਿੰਘ ਨੇ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Advertisement
Advertisement