ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਦੀ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ

07:55 AM Aug 22, 2024 IST

ਚੋਹਲਾ ਸਾਹਿਬ (ਪੱਤਰ ਪ੍ਰੇਰਕ):

Advertisement

ਕਸਬਾ ਚੋਹਲਾ ਸਾਹਿਬ ਦੇ ਗੰਡੀਵਿੰਡ ਰੋਡ ’ਤੇ ਅੱਜ ਦੁਪਹਿਰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸਤਨਾਮ ਸਿੰਘ ਉਰਫ ਸੱਤਾ ਨੂੰ ਘਰੋਂ ਬਾਹਰ ਬੁਲਾ ਕੇ ਗੋਲੀ ਮਾਰ ਦਿੱਤੀ। ਇਹ ਮੋਟਰਸਾਈਕਲ ਸਵਾਰ ਨੌਜਵਾਨ ਦੁਪਹਿਰ ਦੋ ਵਜੇ ਸਤਨਾਮ ਸਿੰਘ ਦੇ ਘਰ ਆਏ ਅਤੇ ਦਰਵਾਜ਼ਾ ਖੜਕਾਇਆ। ਇਸ ਮੌਕੇ ਉਸ ਦੀ ਭੈਣ ਗੁਰਪ੍ਰੀਤ ਕੌਰ ਨੇ ਦਰਵਾਜ਼ਾ ਖੋਲ੍ਹਿਆ। ਬਾਹਰ ਆਏ ਨੌਜਵਾਨ ਨੇ ਕਿਹਾ ਕਿ ਉਹ ਸਤਨਾਮ ਦਾ ਦੋਸਤ ਹੈ ਤੇ ਉਸ ਨੂੰ ਮਿਲਣਾ ਚਾਹੁੰਦਾ ਹੈ। ਇਸ ਦੌਰਾਨ ਜਿਵੇਂ ਹੀ ਸਤਨਾਮ ਆਇਆ ਤਾਂ ਨੌਜਵਾਨਾਂ ਨੇ ਉਸ ਦੇ ਗੋਲੀ ਮਾਰ ਦਿੱਤੀ। ਸਤਨਾਮ ਦੇ ਪਿਤਾ ਤੇ ਕਿਸਾਨ ਗੁਰਦੀਪ ਸਿੰਘ ਦੀ ਚਾਰ ਸਾਲ ਪਹਿਲਾਂ ਮੌਤ ਹੋ ਗਈ ਸੀ।

Advertisement
Advertisement