ਹਿਮਾਚਲ ਦੀਆਂ ਟੈਕਸੀਆਂ ਦੇ ਸ਼ੀਸ਼ੇ ਭੰਨਣ ਵਾਲੇ ਨੌਜਵਾਨ ਨਿਆਂਇਕ ਹਿਰਾਸਤ ’ਚ ਭੇਜੇ
07:59 AM Jun 25, 2024 IST
Advertisement
ਪੱਤਰ ਪ੍ਰੇਰਕ
ਘਨੌਲੀ, 24 ਜੂਨ
ਪੁਲੀਸ ਚੌਕੀ ਭਰਤਗੜ੍ਹ ਅਧੀਨ ਪੈਂਦੇ ਵਿਰਸਾ ਢਾਬੇ ਦੇ ਸਾਹਮਣੇ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਨੰਬਰ ਵਾਲੀਆਂ ਟੈਕਸੀਆਂ ਦੇ ਸ਼ੀਸ਼ੇ ਭੰਨਣ ਅਤੇ ਟੈਕਸੀ ਚਾਲਕਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਕਾਬੂ ਕੀਤੇ ਗਏ ਚਾਰ ਨੌਜਵਾਨਾਂ ਨੂੰ ਪੁਲੀਸ ਨੇ ਅੱਜ ਇੱਕ ਦਿਨ ਦਾ ਰਿਮਾਂਡ ਖਤਮ ਹੋਣ ਮਗਰੋਂ 14 ਦਿਨਾਂ ਦੀ ਅਦਾਲਤੀ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ। ਐੱਸਐੱਚਓ ਜਤਿਨ ਕਪੂਰ ਨੇ ਦੱਸਿਆ ਕਿ ਪੁਲੀਸ ਨੇ ਟੈਕਸੀ ਚਾਲਕ ਯੋਗਰਾਜ ਅਤੇ ਉਸ ਦੇ ਹੋਰ ਸਾਥੀ ਟੈਕਸੀ ਚਾਲਕਾਂ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਨੌਜਵਾਨਾਂ ਹਰਪ੍ਰੀਤ ਸਿੰਘ ਮੰਗੂਵਾਲ, ਅਮਨਪ੍ਰੀਤ ਸਿੰਘ, ਬਲਕਾਰ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਗ੍ਰਿਫਤਾਰ ਕਰਨ ਮਗਰੋਂ ਇੱਕ ਦਿਨ ਦੇ ਰਿਮਾਂਡ ’ਤੇ ਲਿਆ ਸੀ। ਅੱਜ ਪੁਲੀਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਮਗਰੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
Advertisement
Advertisement