For the best experience, open
https://m.punjabitribuneonline.com
on your mobile browser.
Advertisement

ਐੱਨਆਰਆਈ ਦੇ ਘਰ ’ਚ ਚੋਰੀ

06:22 AM Aug 23, 2024 IST
ਐੱਨਆਰਆਈ ਦੇ ਘਰ ’ਚ ਚੋਰੀ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 22 ਅਗਸਤ
ਪਿੰਡ ਬਸੀ ਹਸਤ ਖਾਂ ਵਿੱਚ ਬੀਤੀ ਰਾਤ ਚੋਰਾਂ ਨੇ ਇਕ ਐੱਨਆਰਆਈ ਦੇ ਘਰ ਨੂੰ ਨਿਸ਼ਾਨਾ ਬਣਾਇਆ ਅਤੇ ਘਰ ਦਾ ਸਾਰਾ ਸਾਮਾਨ ਚੋਰੀ ਕਰ ਕੇ ਲੈ ਗਏ। ਇਸ ਸਬੰਧੀ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਦੱਸਿਆ ਕਿ ਐੱਨਆਰਆਈ ਦਵਿੰਦਰ ਸਿੰਘ ਕੰਗ ਪਰਿਵਾਰ ਸਮੇਤ ਲੰਬੇ ਸਮੇਂ ਤੋਂ ਹਾਲੈਂਡ ਵਿੱਚ ਰਹਿ ਰਹੇ ਹਨ। ਬੀਤੀ ਰਾਤ ਚੋਰ ਉਨ੍ਹਾਂ ਦੇ ਘਰ ’ਚੋਂ ਫਰਿੱਜ, ਪੱਖੇ, ਬਰਤਨ, ਕੱਪੜੇ, ਐਲਮੀਨੀਅਮ ਦੇ ਦਰਵਾਜ਼ੇ, ਖਿੜਕੀਆਂ, ਚੁਗਾਠਾਂ ਆਦਿ ਚੋਰੀ ਕਰਕੇ ਲੈ ਗਏ। ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਸਦਰ ਪੁਲਿਸ ਨੂੰ ਦਿੱਤੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

Advertisement

Advertisement
Advertisement
Author Image

sukhwinder singh

View all posts

Advertisement