ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੈਕਟਰ-19 ਦੇ ਹਨੂੰਮਾਨ ਮੰਦਰ ਵਿੱਚ ਚੋਰੀ

08:03 AM Nov 10, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਨਵੰਬਰ
ਇੱਥੋਂ ਦੇ ਸੈਕਟਰ-19 ਵਿੱਚ ਸਥਿਤ ਹਨੂੰਮਾਨ ਮੰਦਰ ਵਿੱਚੋਂ 3-4 ਕਿਲੋ ਚਾਂਦੀ ਦੇ ਗਹਿਣੇ ਚੋਰੀ ਹੋ ਗਏ ਹਨ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-19 ਦੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਹੇਮੰਤ ਸ਼ਾਸਤਰੀ ਵਾਸੀ ਮੁਹਾਲੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕੋਈ ਰਾਤ ਸਮੇਂ ਮੰਦਰ ਵਿੱਚ ਦਾਖ਼ਲ ਹੋ ਕੇ 3-4 ਕਿਲੋ ਚਾਂਦੀ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋ ਗਿਆ। ਚੰਡੀਗੜ੍ਹ ਪੁਲੀਸ ਨੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਡੱਡੂਮਾਜਰਾ ਕਲੋਨੀ ਵਿੱਚ ਸਥਿਤ ਭਗਵਾਨ ਵਾਲਮੀਕਿ ਮੰਦਰ ਵਿੱਚੋਂ ਲੱਖਾਂ ਦੇ ਗਹਿਣੇ ਤੇ ਨਗਦੀ ਚੋਰੀ ਹੋ ਗਈ ਸੀ।

Advertisement

Advertisement