ਘਰ ਵਿੱਚੋਂ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ
08:29 AM Aug 01, 2024 IST
Advertisement
ਪੱਤਰ ਪ੍ਰੇਰਕ
ਰਤੀਆ, 31 ਜੁਲਾਈ
ਪਿੰਡ ਕਮਾਨਾ ਦੇ ਇੱਕ ਘਰ ਵਿੱਚੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਹੋ ਗਿਆ।
ਪੁਲੀਸ ਨੇ ਮਕਾਨ ਮਾਲਕ ਸਤਨਾਮ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਕਾਨ ਮਾਲਕ ਨੇ ਦੱਸਿਆ ਕਿ ਬੀਤੇ ਦਿਨ ਉਹ ਪਰਿਵਾਰ ਸਣੇ ਰਿਸ਼ਤੇਦਾਰੀ ਵਿੱਚ ਗਿਆ ਹੋਇਆ ਸੀ। ਜਦੋਂ ਉਹ ਘਰ ਵਾਪਸ ਆਏ ਤਾਂ ਦੇਖਿਆ ਕਿ ਘਰ ਦਾ ਸਾਮਾਨ ਖਿੱਲਰਿਆ ਪਿਆ ਸੀ। ਘਰ ਵਿੱਚੋਂ ਕਰੀਬ ਦੋ ਤੋਲੇ ਸੋਨੇ ਦੇ ਗਹਿਣੇ ਅਤੇ ਇਕ ਵੱਡਾ ਬੈਂਟਰਾ ਗਾਇਬ ਸੀ। ਪੁਲੀਸ ਨੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰਦਿਆਂ ਮਾਮਲੇ ਦੀ ਜਾਂਚ ਪੜਤਾਲ ਆਰੰਭ ਦਿੱਤੀ ਹੈ। ਪੁਲੀਸ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Advertisement
Advertisement
Advertisement