For the best experience, open
https://m.punjabitribuneonline.com
on your mobile browser.
Advertisement

ਮਲੋਆ ਵਿੱਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

06:33 AM Sep 23, 2024 IST
ਮਲੋਆ ਵਿੱਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਸਤੰਬਰ
ਇੱਥੋਂ ਦੇ ਮਲੋਆ ਵਿੱਚ ਸਥਿਤ ਘਰ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਈ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਮਲੋਆ ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਮਲੋਆ ਵਿਖੇ ਰਹਿਣ ਵਾਲੀ ਔਰਤ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਪੀੜਤ ਔਰਤ ਦਾ ਕਹਿਣਾ ਸੀ ਕਿ ਕੋਈ ਉਸ ਦੇ ਘਰ ਵਿੱਚ ਦਾਖਲ ਹੋ ਕੇ ਲੱਖਾਂ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਅਤੇ 10 ਹਜ਼ਾਰ ਰੁਪਏ ਨਕਦੀ ਚੋਰੀ ਕਰਕੇ ਫਰਾਰ ਹੋ ਗਿਆ ਹੈ। ਥਾਣਾ ਮਲੋਆ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

Advertisement