ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਰਡ ਨੰਬਰ-14 ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰ

06:25 AM Apr 19, 2024 IST
ਵਾਰਡ ਨੰਬਰ 14 ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਲੱਗੇ ਢੇਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਪਰੈਲ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੇ ਕਿਸੇ ਸਮੇਂ ਦੇਸ਼ ਵਿੱਚੋਂ ਸਿਟੀ ਬਿਊਟੀਫੁੱਲ ਦਾ ਖਿਤਾਬ ਹਾਸਲ ਕੀਤਾ ਸੀ ਪਰ ਅੱਜ ਕੂੜੇ ਦੇ ਢੇਰ ਸ਼ਹਿਰ ਦੀ ਇਸ ਪ੍ਰਾਪਤੀ ਦਾ ਮੂੰਹ ਚਿੜਾ ਰਹੇ ਹਨ। ਇੱਥੋਂ ਦੇ ਪਿੰਡਾਂ ਵਿੱਚ ਸਫ਼ਾਈ ਵਿਵਸਥਾ ਦਾ ਬਹੁਤ ਮਾੜਾ ਹਾਲ ਹੈ। ਇੱਥੋਂ ਦੇ ਵਾਰਡ-14 ਵਿੱਚ ਸਫ਼ਾਈ ਪ੍ਰਬੰਧਾਂ ਦਾ ਬਹੁਤ ਮਾੜਾ ਹਾਲ ਹੈ। ਇਹ ਪਿੰਡ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਦਾ ਵਾਰਡ ਹੈ। ਵਾਰਡ ਵਿੱਚ ਥਾਂ-ਥਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਰਕੇ ਲੋਕ ਵੀ ਨਰਕ ਭਰਿਆ ਜੀਵਨ ਜਿਊਣ ਲਈ ਮਜਬੂਰ ਹਨ।
ਉੱਧਰ ਮਿਲਕ ਕਲੋਨੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਗਾਵਾਂ ਤੇ ਮੱਝਾਂ ਰੱਖੀਆਂ ਹੋਈਆਂ ਹਨ, ਜਿਨ੍ਹਾਂ ਕੋਲ ਗੋਹਾ ਸੁੱਟਣ ਲਈ ਵੀ ਪਿੰਡ ਵਾਸੀਆਂ ਕੋਲ ਕੋਈ ਪੁਖਤਾ ਪ੍ਰਬੰਧ ਨਹੀਂ ਕਰਕੇ ਦਿੱਤਾ ਗਿਆ ਹੈ। ਇਸੇ ਕਰਕੇ ਮਿਲਕ ਕਲੋਨੀ ਵਿੱਚ ਥਾਂ-ਥਾਂ ਗੋਹੇ ਦੇ ਢੇਰ ਲੱਗੇ ਹੋਏ ਹਨ, ਜਿੱਥੇ ਸਾਰਾ ਦਿਨ ਮੱਖੀਆਂ ਤੇ ਮੱਛਰ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਇਸੇ ਤਰ੍ਹਾਂ ਪਿੰਡ ਵਿਚਲੀਆਂ ਗਲੀਆਂ ਦੀ ਹਾਲਤ ਵੀ ਬਹੁਤ ਮਾੜੀ ਹੈ।
ਪਿੰਡ ਵਾਸੀਆਂ ਵੱਲੋਂ ਵਾਰ-ਵਾਰ ਸਫ਼ਾਈ ਪ੍ਰਬੰਧਾਂ ਨੂੰ ਦਰੁਸਤ ਕਰਨ ਦੀ ਮੰਗ ਕੀਤੀ ਜਾਂਦੀ ਹੈ।
ਇਸ ਤੋਂ ਇਲਾਵਾ ਪਿੰਡ ਦੇ ਨਾਲ ਲਗਦੀ ਪਟਿਆਲਾ ਕੀ ਰਾਓ ਵਿੱਚ ਵੀ ਤਾਰਾਂ ਨਾ ਲੱਗੀਆਂ ਹੋਣ ਕਰਕੇ, ਉੱਥੇ ਗੰਦਗੀ ਦੇ ਢੇਰ ਲੱਗੇ ਹੋਏ ਹਨ।

Advertisement

ਸੀਨੀਅਰ ਡਿਪਟੀ ਮੇਅਰ ਨੇ ਨਿਗਮ ਕਮਿਸ਼ਨਰ ਨੂੰ ਲਿਖਿਆ ਪੱਤਰ

ਪਿੰਡ ਵਿੱਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਦੇਖਦਿਆਂ ਅੱਜ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਨੇ ਨਿਗਮ ਕਮਿਸ਼ਨਰ ਅਨੰਦਿੱਤਾ ਮਿੱਤਰਾ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਸ੍ਰੀ ਸੰਧੂ ਨੇ ਕਮਿਸ਼ਨਰ ਨੂੰ ਅਧੂਰੇ ਸਫ਼ਾਈ ਪ੍ਰਬੰਧਾਂ ਤੋਂ ਜਾਣੂੰ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਦੇ 13 ਪਿੰਡਾਂ ਦੀ ਸਫ਼ਾਈ ਲਈ ਨਿੱਜੀ ਕੰਪਨੀ ਨੂੰ ਢਾਈ ਕਰੋੜ ਰੁਪਏ ਮਹੀਨਾ ’ਤੇ ਠੇਕਾ ਦਿੱਤਾ ਸੀ। ਇਸ ਦੇ ਬਾਵਜੂਦ ਕੰਪਨੀ ਵੱਲੋਂ ਸਹੀ ਢੰਗ ਨਾਲ ਕੰਮ ਨਹੀਂ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਕੂੜੇ ਦੇ ਢੇਰ ਲੱਗੇ ਪਏ ਹਨ। ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਨੇ ਕਿਹਾ ਕਿ ਢਾਈ ਕਰੋੜ ਰੁਪਏ ਮਹੀਨੇ ਦੇ ਲੈਣ ਦੇ ਬਾਵਜੂਦ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਕੰਪਨੀ ਨੂੰ ਬਲੈਕ ਲਿਸਟ ਕੀਤਾ ਜਾਣਾ ਚਾਹੀਦਾ ਹੈ ਅਤੇ ਹੋਰ ਕੰਪਨੀ ਨੂੰ ਸਫ਼ਾਈ ਦਾ ਕੰਮ ਦਿੱਤਾ ਚਾਹੀਦਾ ਹੈ।

Advertisement
Advertisement
Advertisement