ਕੌਮੀ ਰਾਜਧਾਨੀ ਦੀ ਹਵਾ ’ਚ ਮੁੜ ਆਇਆ ਨਿਘਾਰ
07:40 AM Nov 18, 2023 IST
Advertisement
ਨਵੀਂ ਦਿੱਲੀ: ਦਿੱਲੀ ਦੀ ਹਵਾ ਦੀ ਗੁਣਵੱਤਾ ‘ਬਹੁਤ ਗੰਭੀਰ’ ਸ਼੍ਰੇਣੀ ਦੇ ਨੇੜੇ ਪਹੁੰਚ ਗਈ ਹੈ। ਅਜਿਹੇ ’ਚ ਕੌਮੀ ਰਾਜਧਾਨੀ ਵਿੱਚ ਜਿਸਤ-ਟਾਂਕ ਯੋਜਨਾ ਲਾਗੂ ਕੀਤੀ ਜਾ ਸਕਦੀ ਹੈ। ਸ਼ਹਿਰ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 437 ਦਰਜ ਕੀਤਾ ਗਿਆ। ਬੀਤੀ ਸ਼ਾਮ 4 ਵਜੇ ਇਹ 419 ਸੀ। ਉਧਰ ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਪ੍ਰਦੂਸ਼ਣ ਦੇ ਟਾਕਰੇ ਲਈ ਕੇਂਦਰ ਸਰਕਾਰ ਦੇ ਦਖਲ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਏ ਨੇ ਕਿਹਾ ਕਿ ਪ੍ਰਦੂਸ਼ਣ ਦਾ ਮੁੱਦਾ ਨਾ ਸਿਰਫ਼ ਦਿੱਲੀ ਵਿੱਚ, ਸਗੋਂ ਪੂਰੇ ਉੱਤਰ ਭਾਰਤ ਵਿੱਚ ਬਰਕਰਾਰ ਹੈ। ਇਸ ਕਰਕੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਿਰਫ ਕੌਮੀ ਰਾਜਧਾਨੀ ਨੂੰ ਹੀ ਨਹੀਂ ਸਗੋਂ ਬਾਕੀ ਸੂਬਿਆਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਦਿੱਲੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੀਆਂ ਨਿੱਜੀ ਬੱਸਾਂ ਦੇ ਦਾਖਲੇ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। -ਪੀਟੀਆਈ
Advertisement
Advertisement