For the best experience, open
https://m.punjabitribuneonline.com
on your mobile browser.
Advertisement

ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਜਾਣਬੁੱਝ ਕੇ ਕੀਤੀ ਜਾ ਰਹੀ ਹੈ ਦੇਰੀ: ਚਮਕੌਰ ਸਿੰਘ ਵੀਰ

10:26 AM Sep 02, 2024 IST
ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਜਾਣਬੁੱਝ ਕੇ ਕੀਤੀ ਜਾ ਰਹੀ ਹੈ ਦੇਰੀ  ਚਮਕੌਰ ਸਿੰਘ ਵੀਰ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਸਤੰਬਰ
ਬਸਪਾ ਵੱਲੋਂ 2364 ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਦੇਰੀ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਅਧਿਆਪਕਾਂ ਦੀ ਭਰਤੀ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੀ ਹੈ।
ਇਥੇ ਗੱਲਬਾਤ ਦੌਰਾਨ ਸ੍ਰੀ ਵੀਰ ਨੇ ਕਿਹਾ ਕਿ ਜ਼ਿਆਦਾਤਰ ਅਸਾਮੀਆਂ ਅਨੁਸੂਚਿਤ ਵਰਗ ਦੇ ਬੈਕਲਾਗ ਦੀਆਂ ਹੋਣ ਕਾਰਨ ਸਰਕਾਰਾਂ ਜਾਤੀ ਵਿਤਕਰੇ ਤਹਿਤ ਾਣ ਬੁੱਝ ਕੇ ਇਹ ਭਰਤੀ ਕਈ ਸਾਲਾਂ ਤੋਂ ਲਟਕਾਉਂਦੀਆਂ ਆ ਰਹੀਆਂ ਹਨ। ਇਹ ਪੋਸਟਾਂ ਦਾ ਬੈਕਲਾਗ ਐੱਸਸੀ/ ਬੀਸੀ ਅਧਿਆਪਕ ਜਥੇਬੰਦੀਆਂ ਨੇ ਸੰਘਰਸ਼ ਨਾਲ ਕਢਵਾਇਆ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਉਮੀਦਵਾਰਾਂ ਦੀ ਉਮਰ ਦੀ ਹੱਦ ਟੱਪ ਚੁੱਕੀ ਹੈ ਅਤੇ ਹੁਣ ਵੀ ਬੇਰੁਜ਼ਗਾਰ ਨੌਜਵਾਨ ਸਰਕਾਰਾਂ ਤੋਂ ਹੱਕ ਮੰਗਣ ਲਈ ਡੀਪੀਆਈ ਦਫਤਰ ਮੁਹਾਲੀ ਦੀ ਕੰਧ ’ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਸੰਘਰਸ਼ ਦੇ ਰਾਹ ’ਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪਹਿਲੀ ਲਿਸਟ ਡੀ ਪੀ‌ ਆਈ ਨੂੰ ਭੇਜੀ ਜਾ ਚੁੱਕੀ ਹੈ ਤਾਂ ਉਸ ਤੋਂ ਬਾਅਦ ਪ੍ਰੋਸੈੱਸ ਜਾਣ ਬੁਝ ਕੇ ਹੌਲੀ ਕੀਤਾ ਗਿਆ ਹੈ ਤਾਂ ਜੋ ਜ਼ਿਮਨੀ ਚੋਣਾਂ ਪੰਚਾਇਤੀ ਚੋਣਾਂ ਦਾ ਬਹਾਨਾ ਲਾ ਕੇ ਇਸ ਨੂੰ ਹੋਰ ਲਮਕਾਇਆ ਜਾਵੇ।
ਉਨ੍ਹਾਂ ਕਿਹਾ‌ ਕਿ ਈ‌ਟੀਟੀ 2364 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਇੱਕ ਮਹੀਨੇ ਤੋਂ ਮੁਕੰਮਲ ਹੈ ਅਤੇ ਚੁਣੇ ਹੋਏ ਉਮੀਦਵਾਰਾਂ ਦੀ ਸੂਚੀ ਡੀਪੀਆਈ ਦਫਤਰ ਭੇਜ ਦਿੱਤੀ ਗਈ ਹੈ‌। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਕੇ ਸਕੂਲਾਂ ਵਿੱਚ ਜੁਆਇਨ ਕਰਵਾਇਆ ਜਾਵੇ।

Advertisement

Advertisement
Advertisement
Author Image

Advertisement