ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਖੜਾ ਦੇ ਕੰਢੇ ਖੁਰਨ ਕਾਰਨ ਪਾੜ ਪੈਣ ਦਾ ਖ਼ਦਸ਼ਾ

10:57 AM Jul 03, 2023 IST
ਭਾਖਡ਼ਾ ਦਾ ਜਾਇਜ਼ਾ ਲੈਂਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਰਵਨੀਤ ਗਰੇਵਾਲ ਤੇ ਕਾਰਜਕਾਰੀ ਇੰਜ. ਸੰਦੀਪ ਸਿੰਘ ਮਾਂਗਟ। ਫੋਟੋ: ਸੂਦ ਤੇ ਮਲਹੋਤਰਾ

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 2 ਜੁਲਾਈ
ਪਿੰਡ ਹਰਲਾਲਪੁਰ ਤੇ ਸਹਿਜ਼ਾਦਪੁਰ ਵਿੱਚੋਂ ਲੰਘਦੀ ਭਾਖੜਾ ’ਚ ਪਾੜ ਪੈਣ ਦੇ ਖ਼ਦਸ਼ੇ ਕਾਰਨ ਨੇਡ਼ਲੇ ਪਿੰਡਾਂ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਮੌਨਸੂਨ ਤੋਂ ਪਹਿਲਾਂ ਇਸ ਪਾਸੇ ਧਿਆਨ ਦੇਣਾ ਚਾਹੀਦਾ ਸੀ। ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਅੱਜ ਭਾਖੜਾ ਮੇਨ ਲਾਈਨ ਪਟਿਆਲਾ ਦੇ ਕਾਰਜਕਾਰੀ ਇੰਜਨੀਅਰ ਸੰਦੀਪ ਸਿੰਘ ਮਾਂਗਟ ਸਣੇ ਜਾਇਜ਼ਾ ਲਿਆ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਾਖੜਾ ਦੇ ਕੰਢੇ ਖੁਰਨ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ।
ਜ਼ਿਲ੍ਹਾ ਪਰਿਸ਼ਦ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪਿੰਡ ਹਰਲਾਲਪੁਰ ਅਤੇ ਸਹਿਜ਼ਾਦਪੁਰ ਕੋਲੋਂ ਲੰਘਦੀ ਭਾਖੜਾ ਦੇ ਕੰਢੇ ਖੁਰਨ ਕਾਰਨ ਇਲਾਕਾ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਭਾਖੜਾ ਦੇ ਕਿਨਾਰੇ ’ਤੇ ਪੁੱਜ ਕੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਕਿਹਾ ਕਿ ਨਹਿਰੀ ਵਿਭਾਗ ਦੀ ਅਣਦੇਖੀ ਕਾਰਨ ਨਹਿਰ ਦੀ ਪੱਕੇ ਤੌਰ ’ਤੇ ਮੁਰੰਮਤ ਨਹੀਂ ਹੋਈ ਕਿਉਂਕਿ ਇਸ ਥਾਂ ’ਤੇ ਕਰੀਬ ਚਾਰ ਸਾਲ ਪਹਿਲਾਂ ਵੀ ਪਾੜ ਪਿਆ ਸੀ ਜਿਸ ਨੂੰ ਹਾਲੇ ਤੱਕ ਪੱਕਾ ਨਹੀਂ ਕੀਤਾ ਗਿਆ ਤੇ ਦੁਬਾਰਾ ਉਸੇ ਥਾਂ ’ਤੇ ਮਿੱਟੀ ਦੇ ਥੈਲੇ ਖਿਸਕਣ ਕਾਰਨ ਪਾੜ ਪੈਣ ਦਾ ਖ਼ਤਰਾ ਬਣਿਆ ਹੋਇਆ ਹੈ।
ਭਾਖੜਾ ਮੇਨ ਲਾਈਨ ਪਟਿਆਲਾ ਦੇ ਕਾਰਜਕਾਰੀ ਇੰਜਨੀਅਰ ਸੰਦੀਪ ਸਿੰਘ ਮਾਂਗਟ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਦੀ 143000 ਬੁਰਜੀ ’ਤੇ ਥੈਲੇ ਖਿਸਕਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਨੂੰ ਮੁੱਖ ਰੱਖਦਿਆਂ ਵਿਭਾਗ ਵੱਲੋਂ ਮੌਕੇ ’ਤੇ ਹੀ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਤੇ ਪਿੰਡ ਦੇ ਲੋਕਾਂ ਨੂੰ ਕੋਈ ਖ਼ਤਰਾ ਨਹੀਂ ਹੈ। ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚੋਂ ਲੰਘਦੇ ਚੋਆਂ ਤੇ ਨਹਿਰਾਂ ਉੱਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਇਸ ਮਾਮਲੇ ’ਤੇ ਘਬਰਾਉਣ ਦੀ ਲੋੜ ਨਹੀਂ ਹੈ।

Advertisement

Advertisement
Tags :
ਕੰਢੇਕਾਰਨਖ਼ਦਸ਼ਾ:ਖੁਰਨਭਾਖੜਾ