ਸ੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਗੁਰਦੁਆਰਾ ਸੋਧ ਬਿੱਲ ਰੱਦ ਕੀਤੇ ਜਾਣ ਦੀ ਸੰਭਾਵਨਾ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਜੂਨ
ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗੁਰਦੁਆਰਾ ਸੋਧ ਬਿਲ ਨੂੰ ਸ੍ਰੋਮਣੀ ਕਮੇਟੀ ਵਲੋਂ ਭਲਕੇ 26 ਜੂਨ ਨੂੰ ਸੱਦੇ ਗਏ ਜਨਰਲ ਇ ਜਲਾਸ ਵਿਚ ਰੱਦ ਕੀਤੇ ਜਾਣ ਅਤੇ ਇਸ ਮਾਮਲੇ ਵਿਚ ਸਰਕਾਰ ਖਿਲਾਫ ਕੋਈ ਸਖਤ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਦਲ ਖ਼ਾਲਸਾ ਨੇ ਵਿਸ਼ੇਸ਼ ਇਜਲਾਸ ਵਿੱਚ ਹਾਜ਼ਰ ਹੋਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਲਈ ਆਪਣਾ ਖ਼ੁਦ ਦਾ ਚੈਨਲ ਲਾਂਚ ਕਰਨ ਦਾ ਫੈਸਲਾ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਸਰਕਾਰ ਵਲੋਂ ਗੁਰਬਾਣੀ ਪ੍ਰਸਾਰਨ ਮਾਮਲੇ ਦੇ ਹੱਕ ਹਰੇਕ ਮੀਡੀਆ ਘਰਾਣੇ ਨੂੰ ਦਿਤੇ ਜਾਣ ਦੇ ਫੈਸਲੇ ਤਹਿਤ ਗੁਰਦੁਆਰਾ ਸੋਧ ਬਿਲ ਪਾਸ ਕਰ ਦਿੱਤਾ ਗਿਆ ਹੈ ਜਿਸ ਦਾ ਸ੍ਰੋਮਣੀ ਕਮੇਟੀ ਸਮੇਤ ਵੱਖ ਵੱਖ ਸਿੱਖ ਜਥੇਬੰਦੀਆ ਵਲੋਂ ਸਖਤ ਵਿਰੋਧ ਕੀਤਾ ਗਿਆ ਅਤੇ ਇ ਸ ਨੂੰ ਸਰਕਾਰ ਦੀ ਧਾਰਮਿਕ ਮਾਮਲਿਆ ਵਿਚ ਦਖਲਅੰਦਾਜ਼ੀ ਕਰਾਰ ਦਿੱਤਾ ਹੈ। ਸ੍ਰੋਮਣੀ ਕਮੇਟੀ ਵਲੋਂ ਅੰਤ੍ਰਿਗ ਕਮੇਟੀ ਦੀ ਹੰਗਾਮੀ ਮੀਟਿੰਗ ਵਿਚ ਸਰਕਾਰ ਵਲੋਂ ਪਾਸ ਕੀਤੇ ਇਸ ਬਿਲ ਨੂੰ ਮੁਢੋ ਰੱਦ ਕਰ ਦਿਤਾ ਗਿਆ ਸੀ ਅਤੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਬਿੱਲ ਨੂੰ ਮਨਜ਼ੂਰੀ ਨਾ ਦੇਣ ਦੀ ਅਪੀਲ ਕੀਤੀ ਹੈ। ਹੁਣ ਭਲਕੇ ਸੱਦੇ ਜਨਰਲ ਇਜਲਾਸ ਵਿਚ ਵੀ ਸਰਕਾਰ ਦੇ ਫੈਸਲੇ ਨੂੰ ਰੱਦ ਕੀਤੇ ਜਾਣ ਦੀ ਪੁਰੀ ਸੰਭਾਵਨਾ ਹੈ। ਜਿਸ ਤੋ ਬਾਅਦ ਸਰਕਾਰ ਦੇ ਰੱਦ ਕੀਤੇ ਬਿਲ ਸਬੰਧੀ ਜਨਰਲ ਹਾਉਸ ਦੀ ਕਾਰਵਾਈ ਰਾਸ਼ਟਰਪਤੀ ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ।