ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਨੂੰ ਅਕਾਲ ਤਖ਼ਤ ਤੋਂ ਫਿਲਹਾਲ ਕੋਈ ਰਾਹਤ ਨਹੀਂ

07:23 AM Oct 24, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ, ਜਿਸ ਕਰਕੇ ਉਹ ਸਿੰਘ ਸਾਹਿਬਾਨ ਦੇ ਅਗਲੇ ਫੈਸਲੇ ਤੱਕ ਪਾਰਟੀ ਸਰਗਰਮੀਆਂ ’ਚੋਂ ਹਾਲੇ ਗੈਰਹਾਜ਼ਰ ਰਹਿਣਗੇ। ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਮੰਗਲਵਾਰ ਸ਼ਾਮ ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ। ਵਫ਼ਦ ਨੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਜ਼ਿਮਨੀ ਚੋਣਾਂ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਨੂੰ ਇਸ ਮਾਮਲੇ ਵਿਚ ਛੋਟ/ਰਾਹਤ ਦੇਣ ਦੀ ਅਪੀਲ ਕੀਤੀ ਸੀ। ਪੰਜ ਸਿੰਘ ਸਾਹਿਬਾਨ ਨੇ ਅਕਾਲ ਤਖ਼ਤ ਤੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਇੱਥੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਵਿਚਾਰਿਆ ਜਾਵੇਗਾ। ਇਸ ਸਬੰਧੀ ਮੀਟਿੰਗ ਦੀਵਾਲੀ ਤੋਂ ਬਾਅਦ ਹੀ ਸੱਦੇ ਜਾਣ ਦੀ ਸੰਭਾਵਨਾ ਹੈ। ਜਥੇਦਾਰ ਨੇ ਕਿਹਾ ਕਿ ਜਦੋਂ ਤੱਕ ਤਨਖਾਹੀਆ ਕਰਾਰ ਦਿੱਤਾ ਵਿਅਕਤੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਜਥੇਦਾਰਾਂ ਕੋਲੋਂ ਤਨਖਾਹ ਨਹੀਂ ਲਗਵਾ ਲੈਂਦਾ ਅਤੇ ਇਸ ਨੂੰ ਪੂਰੀ ਨਹੀਂ ਕਰ ਲੈਂਦਾ, ਉਹ ਤਨਖਾਹੀਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਤਨਖਾਹੀਆ ਦੀ ਪਰਿਭਾਸ਼ਾ ਹੈ ਅਤੇ ਇਸ ਪਰਿਭਾਸ਼ਾ ਦੇ ਘੇਰੇ ਵਿੱਚ ਰਹਿਣਾ ਜ਼ਰੂਰੀ ਹੈ।
ਜਥੇਦਾਰ ਨੇ ਦੱਸਿਆ ਕਿ ਮੰਗਲਵਾਰ ਸ਼ਾਮੀਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਉਨ੍ਹਾਂ ਨੂੰ ਮਿਲਣ ਲਈ ਆਇਆ ਸੀ। ਉਨ੍ਹਾਂ ਇੱਕ ਮੰਗ ਪੱਤਰ ਵੀ ਦਿੱਤਾ ਹੈ, ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਵਿਚਾਰਿਆ ਜਾਵੇਗਾ। ਜਥੇਦਾਰ ਨੇ ਸੂਬੇ ਦੀ ‘ਆਪ’ ਸਰਕਾਰ ਅਤੇ ਹੋਰ ਸਰਕਾਰਾਂ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਜਾਂ ਹੋਰ ਧਾਰਮਿਕ ਕਾਰਜਾਂ ਵਿੱਚ ਦਖਲਅੰਦਾਜ਼ੀ ਨਾ ਕਰਨ। ਜਥੇਦਾਰ ਨੂੰ ਮਿਲਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਦੋਸ਼ ਲਾਇਆ ਸੀ ਕਿ ‘ਆਪ’ ਸਰਕਾਰ ਦੇ ਵਿਧਾਇਕ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਫੋਨ ਰਾਹੀਂ ਆਖ ਰਹੇ ਹਨ ਕਿ 28 ਅਕਤੂਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਉਹ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਵੋਟਾਂ ਭੁਗਤਾਉਣ।

Advertisement

ਅਕਾਲੀ ਦਲ ਸੁਖਬੀਰ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਲੜਾਉਣ ਦਾ ਚਾਹਵਾਨ

ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਗਿੱਦੜਬਾਹਾ ਹਲਕੇ ਤੋਂ ਜ਼ਿਮਨੀ ਚੋਣ ਲੜਾਉਣ ਦਾ ਚਾਹਵਾਨ ਹੈ। ਇਸੇ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਲੰਘੇ ਦਿਨ ਜਥੇਦਾਰ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਅਕਾਲ ਤਖ਼ਤ ਤੋਂ ਕੋਈ ਰਾਹਤ ਨਾ ਮਿਲਣ ਕਾਰਨ ਹੁਣ ਸੁਖਬੀਰ ਸਿੰਘ ਬਾਦਲ ਨਾ ਤਾਂ ਪਾਰਟੀ ਦੀ ਅਗਵਾਈ ਕਰ ਸਕਣਗੇ ਅਤੇ ਨਾ ਹੀ ਚੋਣ ਲੜ ਸਕਣਗੇ। ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਭਰਨ ਵਾਸਤੇ ਕੁਝ ਹੀ ਦਿਨ ਬਾਕੀ ਹਨ।

Advertisement
Advertisement