ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਰਮੀ ਤੇ ਹੁੰਮਸ ਤੋਂ ਫਿਲਹਾਲ ਕੋਈ ਰਾਹਤ ਨਹੀਂ

07:49 AM Jul 16, 2024 IST
ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ’ਤੇ ਗਰਮੀ ਤੋਂ ਬਚਣ ਲਈ ਪਰਨੇ ਨਾਲ ਸਿਰ ਢੱਕ ਕੇ ਜਾਂਦੇ ਹੋਏ ਦੋ ਨੌਜਵਾਨ। -ਫੋਟੋ: ਵਿਸ਼ਾਲ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 15 ਜੁਲਾਈ
ਪੰਜਾਬ ਵਿੱਚ ਮੌਨਸੂਨ ਦੇ ਮੱਠਾ ਪੈਣ ਕਰਕੇ ਹੁੰਮਸ ਭਰੀ ਗਰਮੀ ਦਾ ਕਹਿਰ ਜਾਰੀ ਹੈ। ਇਹ ਹਾਲਾਤ ਅਗਲੇ 4-5 ਦਿਨ ਇਸੇ ਤਰ੍ਹਾਂ ਜਾਰੀ ਰਹਿਣਗੇ। ਸੂਬੇ ਵਿੱਚ ਅੱਜ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਟੱਪ ਗਿਆ। ਉੱਧਰ, ਮੌਸਮ ਵਿਗਿਆਨੀਆਂ ਨੇ 17 ਤੇ 18 ਜੁਲਾਈ ਨੂੰ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਪਰ ਸੂਬੇ ਵਿੱਚ ਵਾਧੂ ਇਲਾਕੇ ਖੁਸ਼ਕ ਰਹਿਣਗੇ ਜਿੱਥੇ ਗਰਮੀ ਹੋਰ ਵਧ ਸਕਦੀ ਹੈ।
ਮੌਸਮ ਵਿਗਿਆਨੀਆਂ ਨੇ ਕਿਹਾ ਕਿ ਸੂਬੇ ਵਿੱਚ 20 ਜੁਲਾਈ ਮਗਰੋਂ ਮੌਨਸੂਨ ਦਾ ਮਿਜ਼ਾਜ ਬਦਲੇਗਾ, ਉਸ ਤੋਂ ਬਾਅਦ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਗਰਮੀ ਵਧਣ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਲੋਕ ਆਮ ਨਾਲੋਂ ਘੱਟ ਹੀ ਘਰੋਂ ਬਾਹਰ ਨਿਕਲ ਰਹੇ ਹਨ। ਦੂਜੇ ਪਾਸੇ, ਝੋਨੇ ਦੀ ਲੁਆਈ ਕਰ ਚੁੱਕੇ ਕਿਸਾਨਾਂ ਨੂੰ ਵੀ ਖੇਤ ਵਿੱਚ ਪਾਣੀ ਦੇਣ ਲਈ ਧਰਤੀ ਹੇਠਲੇ ਪਾਣੀ ਤੇ ਨਹਿਰੀ ਪਾਣੀ ’ਤੇ ਨਿਰਭਰ ਰਹਿਣਾ ਪੈ ਰਿਹਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਪਠਾਨਕੋਟ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ 37.4 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 37.7, ਲੁਧਿਆਣਾ ਤੇ ਪਟਿਆਲਾ ਵਿੱਚ 36.6, ਬਠਿੰਡਾ ਵਿੱਚ 38.4, ਫਰੀਦਕੋਟ ਵਿੱਚ 37, ਗੁਰਦਾਸਪੁਰ ਵਿੱਚ 36.5, ਬਰਨਾਲਾ ਵਿੱਚ 37, ਫ਼ਤਹਿਗੜ੍ਹ ਸਾਹਿਬ ਵਿੱਚ 36.6, ਫਿਰੋਜ਼ਪੁਰ ਵਿੱਚ 37.2, ਜਲੰਧਰ ਵਿੱਚ 36.9, ਮੋਗਾ ਵਿੱਚ 37.8, ਮੁਹਾਲੀ ਵਿੱਚ 37.5, ਰੋਪੜ ਵਿੱਚ 36.7 ਅਤੇ ਨਵਾਂ ਸ਼ਹਿਰ ਵਿੱਚ 35.8
ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Advertisement

ਬਿਜਲੀ ਦੀ ਮੰਗ 15806 ਮੈਗਾਵਾਟ ’ਤੇ ਪਹੁੰਚੀ

ਪੰਜਾਬ ਵਿੱਚ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧਣੀ ਸ਼ੁਰੂ ਹੋ ਗਈ ਹੈ। ਇਸ ਨੇ ਪਾਵਰਕੌਮ ਅਧਿਕਾਰੀਆਂ ਦੀ ਚਿੰਤਾ ਵਧਾ ਦਿੱਤੀ ਹੈ। ਅੱਜ ਦੁਪਹਿਰੇ ਸੂਬੇ ਵਿੱਚ ਬਿਜਲੀ ਦੀ ਮੰਗ 15806 ਮੈਗਾਵਾਟ ’ਤੇ ਪਹੁੰਚ ਗਈ। ਪਿਛਲੇ 4-5 ਦਿਨਾਂ ਤੋਂ ਬਿਜਲੀ ਦੀ ਮੰਗ 15000 ਮੈਗਾਵਾਟ ਤੋਂ ਵੱਧ ਹੀ ਰਹਿ ਰਹੀ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਹੋਰ ਵਧ ਸਕਦੀ ਹੈ।

Advertisement
Advertisement
Advertisement