ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ’ਚ ਹੜ੍ਹ ਆਉਣ ਦਾ ਖ਼ਤਰਾ ਨਹੀਂ: ਕੇਜਰੀਵਾਲ

07:08 AM Jul 11, 2023 IST

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਦਾ ਸਿਸਟਮ ਇੰਨੇ ਜ਼ਿਆਦਾ ਮੀਂਹ ਨਾਲ ਨਜਿੱਠਣ ਦੇ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਨਹੀਂ ਹੋਣਗੇ ਅਤੇ ਜੇ ਇਸ ਤਰ੍ਹਾਂ ਦੀ ਨੌਬਤ ਆ ਵੀ ਗਈ ਤਾਂ ਉਹ ਇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਧਰ ਹਰਿਆਣਾ ਵੱਲੋਂ ਹਥਨਿੀਕੁੰਡ ਬੈਰਾਜ ਤੋਂ ਨਦੀ ਵਿੱਚ ਹੋਰ ਪਾਣੀ ਛੱਡੇ ਜਾਣ ਕਾਰਨ ਦਿੱਲੀ ਵਿੱਚ ਯਮੁਨਾ ਦੇ ਪਾਣੀ ਦਾ ਪੱਧਰ ਅੱਜ 204.5 ਮੀਟਰ ਦੇ ਚਿਤਾਵਨੀ ਪੱਧਰ ਨੂੰ ਪਾਰ ਕਰ ਗਿਆ ਹੈ। ਮੰਗਲਵਾਰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪਾਣੀ ਦਾ ਪੱਧਰ 206.65 ਤੱਕ ਵਧਣ ਦੀ ਸੰਭਾਵਨਾ ਹੈ। ਇਸੇ ਦੌਰਾਨ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫੋਨ ’ਤੇ ਗੱਲਬਾਤ ਕਰਕੇ ਮੀਂਹ ਕਾਰਨ ਪੈਦਾ ਹੋਏ ਹਾਲਾਤ ਬਾਰੇ ਵਿਚਾਰ ਵਟਾਂਦਰਾ ਕੀਤਾ।

Advertisement

Advertisement
Tags :
ਹੜ੍ਹਕੇਜਰੀਵਾਲਖ਼ਤਰਾਦਿੱਲੀਨਹੀਂ
Advertisement