For the best experience, open
https://m.punjabitribuneonline.com
on your mobile browser.
Advertisement

ਮਨੁੱਖੀ ਇੱਛਾਵਾਂ ਦਾ ਕੋਈ ਅੰਤ ਨਹੀਂ: ਮੋਹਨ ਭਾਗਵਤ

07:10 AM Jul 19, 2024 IST
ਮਨੁੱਖੀ ਇੱਛਾਵਾਂ ਦਾ ਕੋਈ ਅੰਤ ਨਹੀਂ  ਮੋਹਨ ਭਾਗਵਤ
Advertisement

ਗੁਮਲਾ (ਝਾਰਖੰਡ), 18 ਜੁਲਾਈ
ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਮੁਖੀ ਮੋਹਨ ਭਾਗਵਤ ਨੇ ਅੱਜ ਇੱਥੇ ਕਿਹਾ ਕਿ ਲੋਕਾਂ ਨੂੰ ਮਨੁੱਖਤਾ ਦੀ ਭਲਾਈ ਲਈ ਲਗਾਤਾਰ ਕੰਮ ਕਰਨਾ ਚਾਹੀਦਾ ਹੈ, ਕਿਉਂਕਿ ਵਿਕਾਸ ਅਤੇ ਮਨੁੱਖੀ ਲਾਲਸਾਵਾਂ ਦਾ ਕੋਈ ਅੰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵਿੱਚ ਇਨਸਾਨ ਹੋਣ ਦੇ ਬਾਵਜੂਦ ਮਨੁੱਖੀ ਗੁਣਾਂ ਦੀ ਘਾਟ ਹੁੰਦੀ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਇਸ ਨੂੰ ਪੈਦਾ ਕਰਨਾ ਚਾਹੀਦਾ ਹੈ। ਮੋਹਨ ਭਾਗਵਤ ਇੱਥੇ ਗ਼ੈਰ-ਲਾਭਕਾਰੀ ਸੰਗਠਨ ਵਿਕਾਸ ਭਾਰਤੀ ਵੱਲੋਂ ਕਰਵਾਈ ਗਈ ਪਿੰਡ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸੀ।
ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਮਗਰੋਂ ਪੂਰੀ ਦੁਨੀਆ ਨੂੰ ਇਹ ਪਤਾ ਲੱਗ ਗਿਆ ਹੈ ਕਿ ਭਾਰਤ ਕੋਲ ਸ਼ਾਂਤੀ ਅਤੇ ਖੁਸ਼ਹਾਲੀ ਦਾ ਰਾਹ ਹੈ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਮਾਨਵਤਾ ਦੀ ਭਲਾਈ ਵਿੱਚ ਵਿਸ਼ਵਾਸ ਰੱਖਦਾ ਹੈ। ਮੋਹਨ ਭਾਗਵਤ ਨੇ ਕਿਹਾ, ‘‘ਪਿਛਲੇ ਦੋ ਹਜ਼ਾਰ ਸਾਲਾਂ ਵਿੱਚ ਕਈ ਪ੍ਰਯੋਗ ਕੀਤੇ ਗਏ ਪਰ ਉਹ ਭਾਰਤੀ ਜੀਵਨ ਸ਼ੈਲੀ ਵਿੱਚ ਮੌਜੂਦ ਖੁਸ਼ੀ ਅਤੇ ਸ਼ਾਂਤੀ ਪ੍ਰਦਾਨ ਕਰਨ ਵਿੱਚ ਅਸਫਲ ਰਹੇ। ਕਰੋਨਾ ਤੋਂ ਬਾਅਦ ਦੁਨੀਆ ਨੂੰ ਪਤਾ ਲੱਗਿਆ ਕਿ ਭਾਰਤ ਕੋਲ ਸ਼ਾਂਤੀ ਅਤੇ ਖੁਸ਼ਹਾਲੀ ਦਾ ਰਾਹ ਹੈ।’’ ਉਨ੍ਹਾਂ ਕਿਹਾ, ‘‘ਸਨਾਤਨ ਸੰਸਕ੍ਰਿਤੀ ਅਤੇ ਧਰਮ ਸ਼ਾਹੀ ਮਹਿਲਾਂ ਤੋਂ ਨਹੀਂ, ਆਸ਼ਰਮਾਂ ਅਤੇ ਜੰਗਲਾਂ ਤੋਂ ਆਏ ਹਨ। ਸਮੇਂ ਦੇ ਬਦਲਣ ਨਾਲ ਸਾਡੇ ਕੱਪੜੇ ਬਦਲ ਸਕਦੇ ਹਨ ਪਰ ਸਾਡਾ ਸੁਭਾਅ ਕਦੇ ਨਹੀਂ ਬਦਲੇਗਾ।’’ ਉਨ੍ਹਾਂ ਕਿਹਾ, ‘‘ਸਮਾਂ ਬਦਲਣ ਨਾਲ ਆਪਣੇ ਕੰਮਾਂ ਅਤੇ ਸੇਵਾਵਾਂ ਨੂੰ ਜਾਰੀ ਰੱਖਣ ਲਈ ਸਾਨੂੰ ਨਵੇਂ ਤੌਰ-ਤਰੀਕੇ ਅਪਣਾਉਣੇ ਪੈਣਗੇ।’’ ਮੋਹਨ ਭਾਗਵਤ ਨੇ ਕਿਹਾ ਕਿ ਸਮਾਜ ਦੀ ਭਲਾਈ ਲਈ ਸਾਰਿਆਂ ਨੂੰ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਦਿਵਾਸੀ ਪਛੜੇ ਹੋਏ ਹਨ ਅਤੇ ਉਨ੍ਹਾਂ ਲਈ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕਾਫ਼ੀ ਕੰਮ ਕਰਨ ਦੀ ਲੋੜ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×