ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਗਵਾਨ ਰਾਮ ਦੇ ਦਰਸ਼ਨ ਲਈ ਵਿਚੋਲੇ ਦੀ ਲੋੜ ਨਹੀਂ, 22 ਦਾ ਸਮਾਗਮ ਸਿਆਸੀ: ਕਾਂਗਰਸ

12:46 PM Jan 12, 2024 IST

ਨਵੀਂ ਦਿੱਲੀ, 12 ਜਨਵਰੀ
ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਅਯੁੱਧਿਆ ਵਿਚ 22 ਜਨਵਰੀ ਨੂੰ ਹੋਣ ਵਾਲਾ ਰਾਮ ਮੰਦਰ ਸਮਾਗਮ ਧਾਰਮਿਕ ਨਹੀਂ ਸਗੋਂ ਪੂਰੀ ਤਰ੍ਹਾਂ ਨਾਲ ਸਿਆਸੀ ਹੈ ਕਿਉਂਕਿ ਇਹ ਰੀਤੀ ਰਿਵਾਜ਼ ਤੇ ਚਾਰ ਪੀਠਾਂ ਦੇ ਸ਼ੰਕਰਾਚਾਰਿਆ ਦੀ ਨਿਗਰਾਨੀ ਵਿਚ ਨਹੀਂ ਹੋ ਰਿਹਾ ਹੈ। ਪਾਰਟੀ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਭਾਰਤੀ ਜਨਤਾ ਪਾਰਟੀ 'ਤੇ ਮੋੜਵਾਂ ਵਾਰ ਕਰਦੇ ਹੋਏ ਇਹ ਵੀ ਕਿਹਾ ਕਿ ਭਗਵਾਨ ਰਾਮ ਦੇ ਦਰਸ਼ਨਾਂ ਲਈ ਕਿਸੇ ਵਿਚੋਲੇ ਦੀ ਲੋੜ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਸਮਾਗਮ ਲਈ 22 ਜਨਵਰੀ ਦੀ ਤਰੀਕ ਚੁਣੀ ਗਈ ਹੈ। ਕਾਂਗਰਸ ਆਗੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਾਰਟੀ ਅੰਦਰ ਹਰ ਕੋਈ ਆਪਣੇ ਵਿਸ਼ਵਾਸ ਦੀ ਪਾਲਣਾ ਕਰਨ ਲਈ ਆਜ਼ਾਦ ਹੈ ਅਤੇ ਪਾਰਟੀ ਦੇ ਵੱਡੇ ਆਗੂਆਂ ਨੇ ਸਿਰਫ਼ 22 ਜਨਵਰੀ ਦੇ ਸਮਾਗਮ ਲਈ ਮਿਲੇ ਸੱਦੇ ਤੋਂ ਇਨਕਾਰ ਕੀਤਾ ਹੈ।

Advertisement

Advertisement
Advertisement