ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਤੇ ਭਾਜਪਾ ’ਚ ਆਮ ਲੋਕਾਂ ਲਈ ਕੋਈ ਥਾਂ ਨਹੀਂ: ਮਾਨ

07:00 AM Jul 05, 2024 IST
ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੇ ਹੱਕ ’ਚ ਪ੍ਰਚਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 4 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੱਛਮੀ ਤੋਂ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਲਈ ਵਾਰਡ ਨੰਬਰ 40 ਤੇ ਵਾਰਡ ਨੰਬਰ 45 ਵਿੱਚ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਜਲੰਧਰ ਪੱਛਮੀ ਤੋਂ ਵਿਧਾਇਕ ਚੁਣੇ ਜਾਣ ’ਤੇ ਮਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਬਣਾਉਣ ਦੇ ਸੰਕੇਤ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ (ਆਪ) ਹੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਮੌਕਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਰਗੀਆਂ ਰਵਾਇਤੀ ਪਾਰਟੀਆਂ ਵਿੱਚ ਆਮ ਲੋਕਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਨੇ 25 ਸਾਲ ਪੰਜਾਬ ’ਤੇ ਰਾਜ ਕੀਤਾ ਪਰ ਇਨ੍ਹਾਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਇਸੇ ਕਰ ਕੇ ਉਨ੍ਹਾਂ ਵਰਗੇ ਲੋਕਾਂ ਨੂੰ ਸਿਆਸਤ ਵਿਚ ਆਉਣਾ ਪਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵਰਗੇ ਲੋਕ ਇਹ ਵੀ ਹਜ਼ਮ ਨਹੀਂ ਕਰ ਸਕਦੇ ਕਿ ਆਮ ਲੋਕ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਬਣ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਮਹਿੰਦਰ ਭਗਤ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਵਾਅਦਾ ਕੀਤਾ ਕਿ ਉਹ ਭਗਤ ਨੂੰ ਅਗਲਾ ਪਲੇਟਫਾਰਮ ਦੇਣਗੇ, ਜਿੱਥੇ ਉਹ ਜਲੰਧਰ ਦੇ ਲੋਕਾਂ ਦੀ ਹੋਰ ਵੀ ਵਧੀਆ ਤਰੀਕੇ ਨਾਲ ਸੇਵਾ ਕਰ ਸਕਣਗੇ।
ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਦੇ ਪਿਆਰ ਅਤੇ ਅਸ਼ੀਰਵਾਦ ਦਾ ਕਰਜ਼ਾ ਕਦੇ ਵੀ ਨਹੀਂ ਚੁਕਾ ਸਕਦੇ। ਉਨ੍ਹਾਂ ਕਿਹਾ ਕਿ ਇਥੋਂ ‘ਆਪ’ ਦੇ ਉਮੀਦਵਾਰ ਦੇ ਜਿੱਤਣ ਨਾਲ ਇਲਾਕੇ ਦਾ ਵਿਕਾਸ ਤੇਜ਼ ਰਫ਼ਤਾਰ ਨਾਲ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦੋਆਬੇ ਵਿੱਚ ਦਫ਼ਤਰ ਸਥਾਪਤ ਕਰਨ ਲਈ ਕਾਫੀ ਸਮੇਂ ਤੋਂ ਯੋਜਨਾ ਬਣਾ ਰਹੇ ਸਨ ਤਾਂ ਜੋ ਉਹ ਦੁਆਬੇ ਅਤੇ ਮਾਝਾ ਖੇਤਰ ਦੇ ਲੋਕਾਂ ਨੂੰ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਜ਼ਿਮਨੀ ਚੋਣ ਨਾਲ ਇਥੇ ਆਪਣਾ ਦਫ਼ਤਰ ਸਥਾਪਤ ਕਰਨ ਨਾਲ ਉਹ ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਕਾਮਯਾਬ ਹੋਏ ਹਨ। ਸ੍ਰੀ ਮਾਨ ਨੇ ਕਿਹਾ ਕਿ ਉਹ ਰੋਜ਼ਾਨਾ ਸਵੇਰੇ 500 ਲੋਕਾਂ ਨੂੰ ਜਲੰਧਰ ਸਥਿਤ ਆਪਣੀ ਰਿਹਾਇਸ਼ ’ਤੇ ਮਿਲਦੇ ਹਨ। ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਹੁਣ ਸਰਕਾਰ ਤੁਹਾਡੇ ਦਰਵਾਜ਼ੇ ’ਤੇ ਹੈ। ਉਨ੍ਹਾਂ ਨੇ ਲੋਕਾਂ ਨੂੰ ਮਹਿੰਦਰ ਭਗਤ ਦੇ ਹੱਕ ’ਚ ਭੁਗਤਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਇਸ ਜਨ ਸਭਾ ’ਚ ਇੰਨੀ ਵੱਡੀ ਗਿਣਤੀ ’ਚ ਪਹੁੰਚਣ ’ਤੇ ਲੋਕਾਂ ਦਾ ਧੰਨਵਾਦ ਕੀਤਾ।

Advertisement

Advertisement
Advertisement