ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਦੱਸਣ ਦਾ ਕੋਈ ਵਿਗਿਆਨਕ ਆਧਾਰ ਨਹੀਂ: ਐੱਨਜੀਟੀ

06:38 AM Jul 03, 2024 IST

ਨਵੀਂ ਦਿੱਲੀ, 2 ਜੁਲਾਈ
ਕੌਮੀ ਗਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਕਿਹਾ ਕਿ ਪੰਜਾਬ ਦੇ ਖੇਤਾਂ ’ਚ ਅੱਗ ਲੱਗਣ ਕਾਰਨ ਦਿੱਲੀ ’ਚ ਹਵਾ ਪ੍ਰਦੂਸ਼ਣ ਵਧਣ ਦੇ ਦਾਅਵੇ ਦੀ ਪੁਸ਼ਟੀ ਕਰਨ ਲਈ ਕੋਈ ਵਿਗਿਆਨਕ ਆਧਾਰ ਨਹੀਂ ਹੈ। ਉਨ੍ਹਾਂ ਪਰਾਲੀ ਸਾੜਨ ਦੇ ਦੋਸ਼ ਹੇਠ ਸੂਬੇ ਦੇ ਕਿਸਾਨਾਂ ਨੂੰ ਜੁਰਮਾਨੇ ਲਾਉਣ ਅਤੇ ਜੇਲ੍ਹਾਂ ਵਿੱਚ ਡੱਕਣ ਦੀ ਨਿਖੇਧੀ ਕਰਦਿਆਂ ਇਸ ਨੂੰ ‘ਬੇਇਨਸਾਫ਼ੀ’ ਕਰਾਰ ਦਿੱਤਾ। ਐੱਨਜੀਟੀ ਦੇ ਮੌਜੂਦਾ ਨਿਆਂਇਕ ਮੈਂਬਰ ਦਾ ਇਹ ਬਿਆਨ ਇਸ ਲਈ ਅਹਿਮ ਹੈ ਕਿਉਂਕਿ ਬਹੁਤੀਆਂ ਨਿਆਂਇਕ ਕਾਰਵਾਈਆਂ ਅਤੇ ਜਨਤਕ ਭਾਸ਼ਣਾਂ ਵਿੱਚ ਗੁਆਂਢੀ ਸੂਬਿਆਂ ਖਾਸ ਕਰਕੇ ਪੰਜਾਬ ਵਿੱਚ ਝੋਨੇ ਦੀ ਰਹਿੰਦ-ਖੂੰਹਦ ਸਾੜਨ ਨੂੰ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਜਸਟਿਸ ਅਗਰਵਾਲ ਨੇ ਕਿਹਾ ਕਿ ਦਿੱਲੀ ’ਚ ਹਵਾ ਪ੍ਰਦੂਸ਼ਣ ਰੋਕਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਲਈ ਕਿਸਾਨਾਂ ਨੂੰ ਜੁਰਮਾਨੇ ਲਾਉਣੇ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਣਾ ਬੇਇਨਸਾਫ਼ੀ ਹੈ। ਜਸਟਿਸ ਅਗਰਵਾਲ ਕੌਮੀ ਰਾਜਧਾਨੀ ’ਚ ਕਰਵਾਏ ਗਏ ‘ਕਾਨਫਰੰਸ ਆਨ ਐਨਵਾਇਰਮੈਂਟ ਫਰੈਂਡਲੀ ਪੈਡੀ ਕਲਟੀਵੇਸ਼ਨ’ (ਵਾਤਾਵਰਨ ਪੱਖੀ ਝੋਨੇ ਦੀ ਕਾਸ਼ਤ ਬਾਰੇ ਕਾਨਫਰੰਸ) ਅਤੇ ‘ਸੇਵੀਅਰ ਆਫ ਨੈਚੁਰਲ ਰਿਸੋਰਸਿਜ਼ ਐਂਡ ਐਨਵਾਇਰਮੈਂਟ ਐਵਾਰਡ’ (ਕੁਦਰਤੀ ਸਰੋਤਾਂ ਅਤੇ ਵਾਤਾਵਰਨ ਦੇ ਰਖਵਾਲੇ ਐਵਾਰਡ) ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਐੱਨਜੀਟੀ ਦੇ ਮੈਂਬਰ ਵਜੋਂ ਆਪਣੇ ਤਜਰਬੇ ਸਾਂਝੇ ਕਰਦਿਆਂ ਜਸਟਿਸ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜਨ ਨੂੰ ਅਕਸਰ ਹੀ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਿੱਲੀ ਦਾ ਨੇੜਲਾ ਗੁਆਂਢੀ ਵੀ ਨਹੀਂ ਹੈ। ਇਸ ਤੋਂ ਇਲਾਵਾ ਪੰਜਾਬ ਦੀ ਹਵਾ ਦੇ ਕੌਮੀ ਰਾਜਧਾਨੀ ਤੱਕ ਪਹੁੰਚਣ ਲਈ ਹਵਾ ਦੀ ਇੱਕ ਖਾਸ ਹਵਾ ਰਫ਼ਤਾਰ ਅਤੇ ਇੱਕ ਖਾਸ ਦਿਸ਼ਾ ਦੀ ਲੋੜ ਹੁੰਦੀ ਹੈ। ਜਸਟਿਸ ਅਗਰਵਾਲ ਨੇ ਕਿਹਾ, “ਹਰ ਗੱਲ ਲਈ ਕਿਸਾਨ ਭਰਾਵਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਮੇਰੀ ਸਮਝ ਤੋਂ ਬਾਹਰ ਹੈ।’’ ਉਨ੍ਹਾਂ ਪੁੱਛਿਆ, ‘‘ਕੀ ਅਜਿਹੇ ਦੋਸ਼ ਲਾਉਣ ਤੋਂ ਪਹਿਲਾਂ ਕੋਈ ਵਿਗਿਆਨਕ ਅਧਿਐਨ ਕੀਤਾ ਗਿਆ ਸੀ?’’ ਉਨ੍ਹਾਂ ਕਿਹਾ ਕਿ ਦਿੱਲੀ ਦੀ ਹਵਾ ਵਿੱਚ ਤੇਲ ਦੇ ਅੰਸ਼ ਵੀ ਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਵਿੱਚ ਇਹ ਨਹੀਂ ਹੋ ਸਕਦੇ। ਇਸ ਕਰਕੇ ਇਸ ਨੂੰ ਦਿੱਲੀ ਦੇ ਹਵਾ ਪ੍ਰਦੂਸ਼ਣ ਦਾ ਕਾਰਨ ਮੰਨਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹਵਾ ਪ੍ਰਦੂਸ਼ਣ ਦਾ ਅਸਲ ਕਾਰਨ ਕੁਝ ਹੋਰ ਹੈ ਅਤੇ ਇਸ ਲਈ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨਾ ਪੂਰੀ ਤਰ੍ਹਾਂ ਬੇਇਨਸਾਫ਼ੀ ਹੈ।

Advertisement

ਫੂਲਕਾ ਵੱਲੋਂ ਪਾਣੀ ਦਾ ਡਿੱਗਦਾ ਪੱਧਰ ਰੋਕਣ ਦਾ ਸੱਦਾ

ਸੀਨੀਅਰ ਵਕੀਲ ਐੱਚਐੱਸ ਫੂਲਕਾ ਨੇ ਕਿਹਾ ਕਿ ਪਾਣੀ ਦਾ ਡਿੱਗਦਾ ਪੱਧਰ ਰੋਕਣ ਅਤੇ ਜ਼ਮੀਨ ਬੰਜਰ ਹੋਣ ਤੋਂ ਰੋਕਣ ਦੇ ਦੋ ਤਰੀਕੇ ਹਨ। ਉਨ੍ਹਾਂ ਕਿਹਾ, ‘‘ਪਹਿਲਾ ਤਰੀਕਾ ਫ਼ਸਲੀ ਵਿਭਿੰਨਤਾ ਹੈ ਅਤੇ ਇਹ ਤਰੀਕਾ ਕਈ ਦਹਾਕਿਆਂ ਤੋਂ ਅਪਣਾਇਆ ਜਾ ਰਿਹਾ ਹੈ ਪਰ ਬਦਕਿਸਮਤੀ ਨਾਲ ਇਹ ਪਹੁੰਚ ਅਸਫਲ ਰਹੀ ਹੈ। ਹਰ ਸਾਲ ਝੋਨੇ ਦੀ ਕਾਸ਼ਤ ਹੇਠਲਾ ਰਕਬਾ ਘਟਦਾ ਨਹੀਂ ਵਧਦਾ ਜਾ ਰਿਹਾ ਹੈ। ਇਸ ਦਾ ਕੋਈ ਵਿਹਾਰਕ ਬਦਲ ਨਾ ਹੋਣਾ ਹੀ ਇਸ ਦੀ ਅਸਫਲਤਾ ਦਾ ਮੁੱਖ ਕਾਰਨ ਹੈ।’’ ਉਨ੍ਹਾਂ ਕਿਹਾ ਕਿ ਇਸ ਦਾ ਦੂਜਾ ਤਰੀਕਾ ਝੋਨੇ ਦੀ ਵਾਤਾਵਰਨ ਅਨੁਕੂਲ ਖੇਤੀ ਹੈ। -ਪੀਟੀਆਈ

Advertisement
Advertisement
Advertisement