For the best experience, open
https://m.punjabitribuneonline.com
on your mobile browser.
Advertisement

ਦਿੱਲੀ ਦੇ ਲੋਕਾਂ ’ਚ ‘ਆਪ’ ਲਈ ਕੋਈ ਹਮਦਰਦੀ ਨਹੀਂ: ਤਿਵਾੜੀ

10:43 AM Apr 04, 2024 IST
ਦਿੱਲੀ ਦੇ ਲੋਕਾਂ ’ਚ ‘ਆਪ’ ਲਈ ਕੋਈ ਹਮਦਰਦੀ ਨਹੀਂ  ਤਿਵਾੜੀ
Advertisement

ਨਵੀਂ ਦਿੱਲੀ, 3 ਅਪਰੈਲ
ਉੱਤਰ ਪੂਰਬੀ ਦਿੱਲੀ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅੱਜ ਦਾਅਵਾ ਕੀਤਾ ਕਿ ਆਬਕਾਰੀ ਨੀਤੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ (ਆਪ) ਲਈ ਕੋਈ ਹਮਦਰਦੀ ਨਹੀਂ ਹੈ। ਉਨ੍ਹਾਂ ਕਿਹਾ, ‘‘ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਇੰਨਾ ਪਰੇਸ਼ਾਨ ਕੀਤਾ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਲੋਕਾਂ ਵਿੱਚ ਕੋਈ ਹਮਦਰਦੀ ਨਹੀਂ ਹੈ। ਸਗੋਂ ਲੋਕ ਨਾਰਾਜ਼ ਹਨ।’’ ਉਨ੍ਹਾਂ ਦਾਅਵਾ ਕੀਤਾ ਕਿ ਚੋਣ ਪ੍ਰਚਾਰ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ’ਤੇ ਕਿਸੇ ਨੇ ਸਵਾਲ ਨਹੀਂ ਉਠਾਇਆ। ਤਿਵਾੜੀ ਨੇ ਭਰੋਸਾ ਪ੍ਰਗਟਾਇਆ ਕਿ ਭਾਜਪਾ ਦਿੱਲੀ ਦੀਆਂ ਸਾਰੀਆਂ ਸੱਤ ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕਰੇਗੀ ਅਤੇ ਪਾਰਟੀ 2019 ’ਚ ਮਿਲੇ 56 ਫੀਸਦੀ ਵੋਟ ਸ਼ੇਅਰ ਨੂੰ ਵਧਾਉਣ ਦੀ ਕੋਸ਼ਿਸ਼ ਕਰੇਗੀ।
ਇਸੇ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ 2025 ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਜਿੱਤ ਕੇ ਉਨ੍ਹਾਂ ਦੀ ਪਾਰਟੀ ਰਾਜਧਾਨੀ ਵਿੱਚ ਸੱਤਾ ਵਿੱਚ ਆਵੇਗੀ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਸਰਕਾਰ ਬਣੀ ਤਾਂ ਦਿੱਲੀ ਦੇ ਲੋਕਾਂ ਨੂੰ ਮੌਜੂਦਾ ਸਹੂਲਤਾਂ ਤੋਂ ਇਲਾਵਾ ਹੋਰ ਰਿਆਇਤਾਂ ਵੀ ਦਿੱਤੀਆਂ ਜਾਣਗੀਆਂ। ਤਿਵਾੜੀ ਨੇ ਕਿਹਾ, “ਭਾਜਪਾ ਲਗਪਗ 25 ਸਾਲਾਂ ਤੋਂ ਦਿੱਲੀ ਦੀ ਸੱਤਾ ਤੋਂ ਬਾਹਰ ਹੈ। ਇਹ ਭਾਜਪਾ ਦੀ ਹਾਰ ਨਹੀਂ ਹੈ, ਇਹ ਦਿੱਲੀ ਦੀ ਹਾਰ ਹੈ। ਹੁਣ ਦਿੱਲੀ ਜਿੱਤੇਗੀ ਅਤੇ ਮੈਨੂੰ ਉਮੀਦ ਹੈ ਕਿ ਜਿਵੇਂ ਹੀ 2024 ’ਚ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨਗੇ, ਇੱਥੇ ਵੀ ਡਬਲ ਇੰਜਣ ਵਾਲੀ ਸਰਕਾਰ ਬਣੇਗੀ। ਉਨ੍ਹਾਂ ਕਿਹਾ, ‘‘ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ 2025 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇ ਭਾਜਪਾ ਸੱਤਾ ’ਚ ਆਉਂਦੀ ਹੈ ਤਾਂ ਉਹ ਦਿੱਲੀ ਦੀਆਂ 90 ਫੀਸਦੀ ਸਮੱਸਿਆਵਾਂ ਨੂੰ ਇਕ ਕਾਰਜਕਾਲ ’ਚ ਹੱਲ ਕਰ ਦੇਵੇਗੀ।’’ ਤਿਵਾੜੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦਾ ਪ੍ਰਧਾਨ ਮੰਤਰੀ ਵਿੱਚ ਅਟੁੱਟ ਵਿਸ਼ਵਾਸ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×