ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ’ਚ ਭਾਜਪਾ ਸਰਕਾਰ ਨੂੰ ਕੋਈ ਖ਼ਤਰਾ ਨਹੀਂ: ਨਾਇਬ ਸੈਣੀ

07:50 AM May 09, 2024 IST
ਸਿਰਸਾ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ।

ਪ੍ਰਭੂ ਦਿਆਲ
ਸਿਰਸਾ, 8 ਮਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਪੱਸ਼ਟ ਕੀਤਾ ਹੈ ਕਿ ਵਿਰੋਧੀ ਪਾਰਟੀਆਂ ਸਰਕਾਰ ਦੇ ਖ਼ਿਲਾਫ਼ ਜਿੰਨੇ ਮਰਜ਼ੀ ਮਨਸੂਬੇ ਬਣਾ ਲੈਣ ਪਰ ਭਾਜਪਾ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ। ਉਹ ਅੱਜ ਭਾਜਪਾ ਉਮੀਦਵਾਰ ਡਾ. ਅਸ਼ੋਕ ਤੰਵਰ ਦੇ ਗ੍ਰਹਿ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਨਾਰਾਇਣਗੜ੍ਹ ਦੇ ਗੁਰੂਘਰ ’ਚ ਸੁਰੱਖਿਆ ਕਰਮੀਆਂ ਵੱਲੋਂ ਜੁੱਤੀਆਂ ਪਾ ਕੇ ਜਾਣ ਦੇ ਸਵਾਲ ’ਤੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਇਹ ਸਾਰੀਆਂ ਗੱਲਾਂ ਗ਼ਲਤ ਹਨ। ਭਾਜਪਾ ਹਮੇਸ਼ਾ ਗੁਰੂਆਂ ਦਾ ਸਤਿਕਾਰ ਕਰਦੀ ਹੈ। ਗੁਰੂਆਂ ਦਾ ਅਪਮਾਨ ਤਾਂ ਛੱਡੋ, ਭਾਜਪਾ ਅਜਿਹਾ ਕਰਨ ਦਾ ਸੋਚ ਵੀ ਨਹੀਂ ਲੈ ਸਕਦੀ। ਇਕ ਹੋਰ ਸੁਆਲ ਦੇ ਜੁਆਬ ’ਚ ਉਨ੍ਹਾਂ ਕਿਹਾ ਕਿ ਕਿਸਾਨ ਨਹੀਂ, ਕਾਂਗਰਸ ਦੇ ਕੁਝ ਲੋਕ ਵਿਰੋਧ ਕਰਕੇ ਆਪਣੀ ਰਾਜਨੀਤੀ ਨੂੰ ਚਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਤਿੰਨ ਆਜ਼ਾਦ ਵਿਧਾਇਕਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਕਾਰਨ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ ਕਿਉਂਕਿ ਭਾਜਪਾ ਕੋਲ ਵਿਧਾਨ ਸਭ ਵਿਚ ਪਹਿਲਾਂ ਵੀ ਬਹੁਮਤ ਸੀ ਅਤੇ ਹੁਣ ਵੀ ਬਹੁਮਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਪੂਰੇ ਦੇਸ਼ ਨੇ ਦੇਖਿਆ ਹੈ। ਉਹ ਸਰਕਾਰ ਬਣਾਉਣ ਅਤੇ ਬਚਾਉਣ ਲਈ ਕੁਝ ਵੀ ਕਰ ਸਕਦੇ ਹਨ। ਲੋਕ ਸਭਾ ਚੋਣਾਂ ਵਿੱਚ ਵੀ ਕਾਂਗਰਸੀ ਆਗੂ ਆਪਣੀਆਂ ਇੱਛਾਵਾਂ ਪੂਰੀਆਂ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੀ ਸੋਚ ਦੇਸ਼ ਦਾ ਵਿਕਾਸ ਨਹੀਂ ਸਗੋਂ ਇੰਡੀਆ ਗੱਠਜੋੜ ਰਾਹੀਂ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਵਾਰ ਫਿਰ ਭਾਜਪਾ ਹਰਿਆਣਾ ਦੀਆਂ 10 ਵਿੱਚੋਂ 10 ਸੀਟਾਂ ਜਿੱਤੇਗੀ। ਇਸ ਮੌਕੇ ਕਈ ਪਿੰਡਾਂ ਦੇ ਆਗੂਆਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਤੀਜੀ ਵਾਰ ਸਿਰਸਾ ਆਏ ਹਨ ਅਤੇ ਇਸ ਦੌਰਾਨ ਉਨ੍ਹਾਂ ਦੇਖਿਆ ਕਿ ਸਿਰਸਾ ਲੋਕ ਸਭਾ ਹਲਕੇ ਦੇ ਲੋਕ ਭਾਜਪਾ ਦੇ ਨਾਲ ਖੜ੍ਹੇ ਹਨ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਸੁਰਿੰਦਰ ਪੂਨੀਆ, ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀਲਾਲ, ਸੁਨੀਤਾ ਦੁੱਗਲ, ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਾਸ਼ਾ ਰਾਕੇਸ਼ ਸਿਹਾਗ, ਸੀਨੀਅਰ ਭਾਜਪਾ ਆਗੂ ਜਗਦੀਸ਼ ਚੋਪੜਾ, ਚੇਅਰਮੈਨ ਦੇਵ ਕੁਮਾਰ ਸ਼ਰਮਾ, ਮਨੀਸ਼ ਸਿੰਗਲਾ, ਭੁਪੇਸ਼ ਮਹਿਤਾ, ਅਮਿਤ ਸੋਨੀ ਮੌਜੂਦ ਸਨ।

Advertisement

Advertisement
Advertisement