For the best experience, open
https://m.punjabitribuneonline.com
on your mobile browser.
Advertisement

ਜ਼ਹਿਰੀਲੀ ਸ਼ਰਾਬ ਮਾਮਲੇ ਦੀ ਨਿਆਂਇਕ ਜਾਂਚ ਹੋਵੇ: ਸੁਖਪਾਲ ਖਹਿਰਾ

07:27 AM Mar 25, 2024 IST
ਜ਼ਹਿਰੀਲੀ ਸ਼ਰਾਬ ਮਾਮਲੇ ਦੀ ਨਿਆਂਇਕ ਜਾਂਚ ਹੋਵੇ  ਸੁਖਪਾਲ ਖਹਿਰਾ
ਸੰਗਰੂਰ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਸੁਖਪਾਲ ਸਿੰਘ ਖਹਿਰਾ।
Advertisement

ਗੁਰਦੀਪ ਸਿੰਘ ਲਾਲੀ/ਬੀਰ ਇੰਦਰ ਸਿੰਘ ਬਨਭੌਰੀ
ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ, 24 ਮਾਰਚ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਮਾਮਲੇ ਦੀ ਨਿਆਂਇਕ ਜਾਂਚ ਕਰਾਉਣ ਅਤੇ ਪੀੜਤ ਪਰਿਵਾਰਾਂ ਨੂੰ 25-25 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਖਹਿਰਾ ਟਿੱਬੀ ਰਵਿਦਾਸਪੁਰਾ ਸੁਨਾਮ ਵਿੱਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਵੱਡਾ ਘੁਟਾਲਾ ਹੈ। ਇਸ ਪਿੱਛੇ ਵੱਡੇ ਗਰੋਹ ਦਾ ਹੱਥ ਹੋ ਸਕਦਾ ਹੈ ਜਿਸ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਖਹਿਰਾ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਆਖ ਰਹੇ ਹਨ ਕਿ ਲੋਕਾਂ ਨੇ ਸ਼ਰਾਬ ਸਰਕਾਰੀ ਮਨਜ਼ੂਰਸ਼ੁਦਾ ਠੇਕਿਆਂ ਤੋਂ ਨਹੀਂ ਖਰੀਦੀ ਇਸ ਲਈ ਸਰਕਾਰ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਰੋੜਾ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਸਰਕਾਰ ਇਸ ਮਾਮਲੇ ਤੋਂ ਆਪਣਾ ਪੱਲਾ ਝਾੜ ਰਹੀ ਹੈ। ਸਰਕਾਰ ਨੇ ਆਪਣੇ ਹੱਥ ਖੜ੍ਹੇ ਕਰ ਦਿੱਤੇ ਹਨ। ਉਸ ਨਸ਼ਾ ਮਾਫੀਆ ਨਾਲ ਨਜਿੱਠ ਨਹੀਂ ਸਕਦੀ। ਖਹਿਰਾ ਨੇ ਕਿਹਾ ਕਿ ਅਰੋੜਾ ਨੂੰ ਆਪਣੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਪਾਰਟੀ ਨੇ ਅਜਿਹੇ ਬਦਲਾਅ ਲਿਆ ਕੇ ਪਿਛਲੀਆਂ ਸਰਕਾਰਾਂ ਦੇ ਰਿਕਾਰਡ ਵੀ ਤੋੜ ਦਿੱਤੇ ਹਨ। ਪੀੜਤ ਪਰਿਵਾਰਾਂ ਨੂੰ 25-25 ਲੱਖ ਰੁਪਏ ਮੁਆਵਜ਼ਾ ਮਿਲਣਾ ਚਾਹੀਦਾ ਹੈ। ਇਸ ਮੌਕੇ ਪਾਰਟੀ ਆਗੂ ਸੁਰਿੰਦਰਪਾਲ ਸਿੰਘ ਸਬਿੀਆ, ਜਸਵਿੰਦਰ ਸਿੰਘ ਧੀਮਾਨ, ਐਡਵੋਕੇਟ ਸਤੀਸ਼ ਕਾਂਸਲ, ਅਨਿਲ ਘੀਚਾ ਆਦਿ ਮੌਜੂਦ ਸਨ।

Advertisement

ਮੁੱਖ ਮੰਤਰੀ ਨੂੰ ਲੋਕ ਸਭਾ ਚੋਣ ਲੜਨ ਦੀ ਚੁਣੌਤੀ

ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਬਾਰੇ ਸੁਖਪਾਲ ਖਹਿਰਾ ਨੇ ਕਿਹਾ ਕਿ ਇਹ ਫੈਸਲਾ ਪਾਰਟੀ ਵੱਲੋਂ ਲਿਆ ਜਾਣਾ ਹੈ। ਜੇ ਪਾਰਟੀ ਮੁਨਾਸਬਿ ਸਮਝੇਗੀ ਤਾਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਵਾਏ ਗਏ ਹਨ ਅਤੇ ਉਨ੍ਹਾਂ ਨਾਲ ਨਫ਼ਰਤ ਦੀ ਭਾਵਨਾ ਰੱਖਦੇ ਹਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਲੜਨਾ ਹੀ ਹੈ ਤਾਂ ਉਹ ਆਪਣੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਨੂੰ ਪਿੱਛੇ ਕਰ ਕੇ ਖੁਦ ਚੋਣ ਲੜਨ। ਅਸਲੀ ਲੜਾਈ ਫ਼ਿਰ ਹੋਵੇਗੀ।

Advertisement
Author Image

sukhwinder singh

View all posts

Advertisement
Advertisement
×