ਹਰਿਆਣਾ ਪੁਲੀਸ ਵੱਲੋਂ ਕੀਤੇ ਤਸ਼ੱਦਦ ਦੀ ਨਿਆਂਇਕ ਜਾਂਚ ਹੋਵੇ: ਬਾਜਵਾ
07:21 AM Feb 23, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਫਰਵਰੀ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਵੱਲੋਂ ਕੀਤੇ ਤਸ਼ੱਦਦ ਦੀ ਸੁਤੰਤਰ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਸਰਕਾਰ ਵਿਰੁੱਧ ਕਾਰਵਾਈ ਕਰਨ ਦੀ ਥਾਂ ਕਾਨੂੰਨੀ ਕਾਰਵਾਈ ਦਾ ਭਰੋਸਾ ਦੇਣ ਦੀ ਆਲੋਚਨਾ ਕੀਤੀ। ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ (ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ) ਹਰਿਆਣਾ ਪੁਲੀਸ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵਿਰੁੱਧ ਕੇਸ ਦਰਜ ਕਰਨ। ਹਰਿਆਣਾ ਪੁਲੀਸ ਦੇ ਜ਼ੁਲਮ ਨੂੰ ਹਰ ਕਿਸੇ ਨੇ ਦੇਖਿਆ ਹੈ ਅਤੇ ਪੰਜਾਬ ਸਰਕਾਰ ਅਜੇ ਵੀ ਕੋਈ ਕਾਨੂੰਨੀ ਕਾਰਵਾਈ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਪੁੱਛਿਆ ਕਿ ਉਹ ਕਿਸ ਚੀਜ਼ ਦਾ ਇੰਤਜ਼ਾਰ ਕਰ ਰਹੀ ਹੈ। ਜੇਕਰ 13 ਫਰਵਰੀ ਨੂੰ ਐਫਆਈਆਰ ਦਰਜ ਕੀਤੀ ਗਈ ਹੁੰਦੀ ਤਾਂ ਅੰਨ੍ਹੇ ਤਸ਼ੱਦਦ ਦੀਆਂ ਘਟਨਾਵਾਂ ਨੂੰ ਟਾਲਿਆ ਜਾ ਸਕਦਾ ਸੀ।
Advertisement
Advertisement