For the best experience, open
https://m.punjabitribuneonline.com
on your mobile browser.
Advertisement

ਸਿਆਸੀ ਵਾਅਦਿਆਂ ਲਈ ਹੋਣੀ ਚਾਹੀਦੀ ਹੈ ਕਾਨੂੰਨੀ ਜਵਾਬਦੇਹੀ: ਰਾਜਾ ਵੜਿੰਗ

12:15 PM May 06, 2024 IST
ਸਿਆਸੀ ਵਾਅਦਿਆਂ ਲਈ ਹੋਣੀ ਚਾਹੀਦੀ ਹੈ ਕਾਨੂੰਨੀ ਜਵਾਬਦੇਹੀ  ਰਾਜਾ ਵੜਿੰਗ
Advertisement

ਗਗਨਦੀਪ ਅਰੋੜਾ
ਲੁਧਿਆਣਾ, 5 ਮਈ
ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਹੜੀ ਸਿਆਸੀ ਪਾਰਟੀ ਚੋਣਾਂ ਦੌਰਾਨ ਸਿਆਸੀ ਵਾਅਦੇ ਕਰਦੀ ਹੈ ਉਨ੍ਹਾਂ ਵਾਅਦਿਆਂ ਲਈ ਕਾਨੂੰਨੀ ਜਵਾਬਦੇਹੀ ਹੋਣੀ ਚਾਹੀਦੀ ਹੈ ਤਾਂ ਕਿ ਕੋਈ ਵੀ ਸਿਆਸੀ ਪਾਰਟੀ ਆਪਣਾ ਵਾਅਦਾ ਪੂਰਾ ਕਰਨ ਤੋਂ ਪਿੱਛੇ ਹੱਟਦੀ ਹੈ ਤਾਂ ਉਸ ’ਤੇ ਕਾਨੂੰਨੀ ਤਰੀਕੇ ਨਾਲ ਕਾਰਵਾਈ ਹੋਵੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ, ਇਸੇ ਲਈ ਕਾਂਗਰਸ ਦਾ ਮੈਨੀਫੈਸਟੋ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਭਰੋਸਾ ਦਿੰਦਾ ਹੈ, ਨਾਲ ਹੀ ਖੇਤੀ ਸੰਦਾਂ ਨੂੰ ਜੀਐੱਸਟੀ ਤੋਂ ਛੋਟ ਅਤੇ ਕੁਦਰਤੀ ਆਫ਼ਤ ਸਮੇਂ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ’ਤੇ ਮੁਆਵਜ਼ਾ ਦੇਣ ਦਾ ਵੀ ਵਾਅਦਾ ਕਰਦਾ ਹੈ। ਕਾਂਗਰਸ ਸਰਕਾਰ ਮਹਾਲਕਸ਼ਮੀ ਯੋਜਨਾ ਤਹਿਤ ਗਰੀਬ ਔਰਤਾਂ ਨੂੰ ਬਿਨਾਂ ਸ਼ਰਤ 1 ਲੱਖ ਰੁਪਏ ਪ੍ਰਤੀ ਸਾਲ ਦੇਣ ਨੂੰ ਯਕੀਨੀ ਬਣਾਏਗੀ। 25 ਸਾਲ ਤੋਂ ਘੱਟ ਉਮਰ ਦੇ ਡਿਪਲੋਮਾ ਧਾਰਕਾਂ ਜਾਂ ਕਾਲਜ ਗਰੈਜੂਏਟਾਂ ਲਈ 1 ਲੱਖ ਰੁਪਏ ਦੇ ਵਜ਼ੀਫੇ ਨਾਲ ਇੱਕ ਸਾਲ ਦੀ ਸਿਖਲਾਈ ਦੀ ਗਾਰੰਟੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜਿੱਥੇ ਇੱਕ ਪਾਸੇ ਆਪਣੇ ਅਮੀਰ ਦੋਸਤਾਂ ਦਾ 16,00,000 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੰਦੇ ਹਨ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਕਰਦੇ ਤੇ ਨਾ ਹੀ ਉਨ੍ਹਾਂ ਨੂੰ ਐਮਐਸਪੀ ਦੇ ਪੈਸੇ ਦਿੰਦੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×