For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਦੀ ਵੱਖਰੀ ਰਾਜਧਾਨੀ ਤੇ ਹਾਈ ਕੋਰਟ ਬਣਾਉਣ ਦੀ ਮੰਗ ਉੱਠੀ

08:16 AM Apr 19, 2024 IST
ਹਰਿਆਣਾ ਦੀ ਵੱਖਰੀ ਰਾਜਧਾਨੀ ਤੇ ਹਾਈ ਕੋਰਟ ਬਣਾਉਣ ਦੀ ਮੰਗ ਉੱਠੀ
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੇਵਾਮੁਕਤ ਜਸਟਿਸ ਨਵਾਬ ਸਿੰਘ ਤੇ ਹੋਰ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਪਰੈਲ
ਹਰਿਆਣਾ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾ ਹਰਿਆਣਾ ਦੀ ਵੱਖਰੀ ਰਾਜਧਾਨੀ ਤੇ ਵੱਖਰੀ ਹਾਈ ਕੋਰਟ ਬਣਾਉਣ ਦੀ ਮੰਗ ਉੱਠ ਪਈ ਹੈ। ਇਹ ਮੰਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਸੇਵਾਮੁਕਤ ਜਸਟਿਸ ਨਵਾਬ ਸਿੰਘ, ਹਰਿਆਣਾ ਦੇ ਸਾਬਕਾ ਮੁੱਖ ਸਕੱਤਰ ਐੱਸਸੀ ਚੌਧਰੀ ਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਬਾਰ ਕੌਂਸਲ ਦੇ ਸਾਬਕਾ ਪ੍ਰਧਾਨ ਰਣਧੀਰ ਸਿੰਘ ਬਧਰਾਨ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਕੀਤੀ ਗਈ ਹੈ। ਇਸ ਮੌਕੇ ਹਾਈਕੋਰਟ ਦੇ ਸੇਵਾ ਮੁਕਤ ਜਸਟਿਸ ਤੇ ਹੋਰ ਸੂਬੇ ਦੇ ਸਾਬਕਾ ਅਧਿਕਾਰੀਆਂ ਨੇ ‘ਹਰਿਆਣਾ ਬਨਾਓ ਅਭਿਆਨ’ ਦੀ ਸ਼ੁਰੂਆਤ ਕੀਤੀ ਹੈ। ਜਸਟਿਸ ਨਵਾਬ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਹਰਿਆਣਾ ਅਜਿਹਾ ਸੂਬਾ ਹੈ, ਜਿਸ ਕੋਲ ਨਾ ਆਪਣੀ ਰਾਜਧਾਨੀ ਹੈ ਅਤੇ ਨਾ ਹੀ ਹਾਈ ਕੋਰਟ ਹੈ। ਹਰਿਆਣਾ ਦੀ ਧਰਤੀ ਪੰਚਕੂਲਾ ਵਿੱਚ ਸਥਿਤ ਰੇਲਵੇ ਸਟੇਸ਼ਨ ਦਾ ਚੰਡੀਗੜ੍ਹ ਰੇਲਵੇ ਸਟੇਸ਼ਨ ਤੇ ਮੁਹਾਲੀ ਵਿੱਚ ਸਥਿਤ ਹਵਾਈ ਅੱਡੇ ਨਾਲ ਕੋਈ ਸਬੰਧ ਨਹੀਂ ਹੈ।
ਇਸ ਲਈ ਹਰਿਆਣਾ ਨੂੰ ਵੱਖਰੀ ਰਾਜਧਾਨੀ ਮਿਲਣੀ ਚਾਹੀਦੀ ਹੈ। ਹਰਿਆਣਾ ਦੇ ਸਾਬਕਾ ਮੁੱਖ ਸਕੱਤਰ ਐੱਸਸੀ ਚੌਧਰੀ ਨੇ ਕਿਹਾ ਕਿ ਜੇ ਹਰਿਆਣਾ ਦੀ ਵੱਖਰੀ ਰਾਜਧਾਨੀ ਜਾਂ ਹਾਈ ਕੋਰਟ ਬਣਦਾ ਹੈ ਤਾਂ ਇਸ ਨਾਲ ਹਰਿਆਣਾ ਦੇ ਵੱਡੀ ਗਿਣਤੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ। ਇਸ ਨਾਲ ਛੋਟੇ-ਛੋਟੇ ਕੰਮਾਂ ਲਈ ਹਰਿਆਣਾ ਦੇ ਲੋਕਾਂ ਨੂੰ ਚੰਡੀਗੜ੍ਹ ਵੀ ਨਹੀਂ ਆਉਣਾ ਪਵੇਗਾ।
ਰਣਧੀਰ ਸਿੰਘ ਬਧਰਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹਰਿਆਣਾ ਦੇ ਹਮਾਇਤੀਆਂ ਵੱਲੋਂ ‘ਹਰਿਆਣਾ ਬਨਾਓ ਅਭਿਆਨ’ ਨੂੰ ਜੋਰ ਸ਼ੋਰ ਨਾਲ ਚਲਾਇਆ ਜਾਵੇਗਾ ਤਾਂ ਜੋ ਹਰਿਆਣਾ ਨੂੰ ਵੱਖਰੀ ਰਾਜਧਾਨੀ ਤੇ ਹਾਈ ਕੋਰਟ ਦੇਣ ਦਾ ਮੁੱਦਾ ਸਾਰੀਆਂ ਰਾਜਸੀ ਪਾਰਟੀਆਂ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਬਣ ਸਕੇ।

Advertisement

Advertisement
Author Image

sukhwinder singh

View all posts

Advertisement
Advertisement
×