ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਊਟਸੋਰਸਡ ਕਾਮਿਆਂ ਨੂੰ ਬਰਾਬਰ ਕੰਮ-ਬਰਾਬਰ ਤਨਖ਼ਾਹ ਦੇਣ ਦੀ ਮੰਗ ਉੱਠੀ

01:36 PM Jun 05, 2023 IST

ਕੁਲਦੀਪ ਸਿੰਘ

Advertisement

ਚੰਡੀਗੜ੍ਹ, 4 ਜੂਨ

ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਐੱਮਸੀ ਐਂਪਲਾਈਜ਼ ਤੇ ਵਰਕਰਜ਼ ਯੂਟੀ ਚੰਡੀਗੜ੍ਹ ਵੱਲੋਂ ਆਊਟਸੋਰਸਡ ਕਾਮਿਆਂ ਸਮੇਤ ਹੋਰਨਾਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਾਟਰ ਵਰਕਸ ਸੈਕਟਰ 32 ਵਿੱਚ ਲੀਡਰਸ਼ਿਪ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਢਿੱਲੇ ਰਵੱਈਏ ‘ਤੇ ਚਿੰਤਾ ਜ਼ਾਹਿਰ ਕੀਤੀ। ਇਸ ਮੁੱਦੇ ਨੂੰ ਜ਼ੋਰ ਨਾਲ ਚੁੱਕਿਆ ਗਿਆ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਮੁਲਾਜ਼ਮਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੰਦੇ। ਕਨਵੈਨਸ਼ਨ ਦੇ ਮਾਧਿਅਮ ਨਾਲ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਫਿਰ ਤੋਂ ਬੇਨਤੀ ਕੀਤੀ ਗਈ ਕਿ ਮੁਲਾਜ਼ਮਾਂ ਨੂੰ ਮਿਲਣ ਦਾ ਸਮਾਂ ਦਿੱਤਾ ਜਾਵੇ ਤਾਂ ਜੋ ਕਰਮਚਾਰੀਆਂ ਦੀਆਂ ਪ੍ਰਮੁੱਖ ਮੰਗਾਂ ਦਾ ਕੋਈ ਸਾਰਥਕ ਹੱਲ ਨਿਕਲ ਸਕੇ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਪੈਟਰਨ ਸੁਰੇਸ਼ ਕੁਮਾਰ, ਚੀਫ ਪੈਟਰਨ ਸ਼ਾਮ ਲਾਲ ਘਾਵਰੀ, ਕੋਆਰਡੀਨੇਟਰ ਗੁਰਚਰਨ ਸਿੰਘ ਜਨਰਲ ਸਕੱਤਰ ਰਾਕੇਸ਼ ਕੁਮਾਰ, ਚੇਅਰਮੈਨ ਅਨਿਲ ਕੁਮਾਰ ਅਤੇ ਯੂਐੱਫਐੱਮਓ ਦੇ ਕਨਵੀਨਰ ਸ਼ੀਸ਼ਪਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਚੰਡੀਗੜ੍ਹ ਪ੍ਰਸ਼ਾਸਨ ਮੰਗਾਂ ਦੇ ਹੱਲ ਲਈ ਕੋਸ਼ਿਸ਼ ਨਹੀਂ ਕਰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Advertisement

ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸਡ ਕਾਮਿਆਂ ਦੀ ਤਨਖ਼ਾਹ ਸਾਮਾਨ ਕੰਮ ਦੇ ਲਈ ਸਾਮਾਨ ਤਨਖਾਹ ਦੇ ਫਾਰਮੂਲੇ ਦੇ ਆਧਾਰ ‘ਤੇ ਨਿਸ਼ਚਿਤ ਕੀਤੀ ਜਾਵੇ ਅਤੇ ਉਨ੍ਹਾਂ ਦੇ ਲਈ ਸੁਰੱਖਿਅਤ ਨੀਤੀ ਬਣਾਈ ਜਾਵੇ, ਕੱਢੇ ਗਏ ਵਰਕਰਾਂ ਨੂੰ ਕੰਮ ‘ਤੇ ਵਾਪਸ ਲਿਆ ਜਾਵੇ। ਡੀਸੀ ਰੇਟਾਂ ਵਿੱਚ ਰਹਿ ਗਈਆਂ ਕਮੀਆਂ ਨੂੰ ਦੂਰ ਕੀਤਾ ਜਾਵੇ ਅਤੇ ਬਰਾਬਰ ਗਰੇਡ-ਪੇਅ ਵਾਲੀਆਂ ਸ਼੍ਰੇਣੀਆਂ ਨੂੰ ਬਰਾਬਰ ਡੀਸੀ ਰੇਟ ਦਿੱਤੇ ਜਾਣ, ਰਿਟਾਇਰਡ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਣਦੇ ਪੈਨਸ਼ਨਰੀ ਲਾਭ ਜਲਦ ਦਿੱਤੇ ਜਾਣ, 31 ਦਸੰਬਰ 1996 ਦੇ ਬਾਅਦ ਭਰਤੀ ਕੀਤੇ ਗਏ ਡੇਲੀਵੇਜ਼ ਵਰਕਰਾਂ ਨੂੰ 13 ਮਾਰਚ 2015 ਦੀ ਨੀਤੀ ਵਿੱਚ ਬਦਲਾਅ ਕਰਕੇ ਰੈਗੂਲਰ ਕੀਤਾ ਜਾਵੇ ਅਤੇ ਸਾਰੇ ਲਾਭ ਦਿੱਤੇ ਜਾਣ। ਇਸ ਤੋਂ ਇਲਾਵਾ ਕਨਵੈਨਸ਼ਨ ਵਿੱਚ ਸਾਰੇ ਵਿਭਾਗਾਂ ਵਿਚਲੇ ਡੇਲੀਵੇਜ਼ ਵਰਕਰਾਂ ਦੀਆਂ ਕਾਫ਼ੀ ਮੰਗਾਂ, ਚੰਡੀਗੜ੍ਹ ਹਾਊਸਿੰਗ ਬੋਰਡ ਦੇ ਕਰਮਚਾਰੀਆਂ, ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਸਮੇਤ ਸੀ.ਟੀ.ਯੂ. ਵਿੱਚ ਬੱਸਾਂ ਦਾ ਫਲੀਟ ਪੂਰਾ ਕਰਨ ਸਮੇਤ ਹੋਰ ਵੀ ਸਾਰੇ ਵਿਭਾਗਾਂ ਦੇ ਕੱਚੇ ਕਾਮਿਆਂ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਐਲਾਨ ਕੀਤਾ ਕਿ 11 ਅਗਸਤ ਨੂੰ ਕਾਲੇ ਝੰਡੇ ਲੈ ਕੇ ਯੂ.ਟੀ. ਸਕੱਤਰੇਤ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 13 ਜੂਨ ਤੋਂ ਲੈ ਕੇ 31 ਜੁਲਾਈ ਤੱਕ ਕੋਆਰਡੀਨੇਸ਼ਨ ਕਮੇਟੀ ਨਾਲ ਸਬੰਧਿਤ ਸਾਰੀਆਂ ਯੂਨੀਅਨਾਂ ਆਪੋ-ਆਪਣੇ ਵਿਭਾਗਾਂ ਵਿੱਚ ਕਾਲੇ ਝੰਡੇ ਲੈ ਕੇ ਵਿਰੋਧ ਪ੍ਰਦਰਸ਼ਨ ਕਰਨਗੀਆਂ।

Advertisement