For the best experience, open
https://m.punjabitribuneonline.com
on your mobile browser.
Advertisement

ਗਮਾਡਾ ਨਾਲ ਸਬੰਧਤ ਮਸਲੇ ਹੱਲ ਕਰਵਾਉਣ ਦੀ ਮੰਗ ਉੱਠੀ

07:30 AM Feb 04, 2024 IST
ਗਮਾਡਾ ਨਾਲ ਸਬੰਧਤ ਮਸਲੇ ਹੱਲ ਕਰਵਾਉਣ ਦੀ ਮੰਗ ਉੱਠੀ
ਮੁੱਖ ਸਕੱਤਰ ਨੂੰ ਮੰਗ ਪੱਤਰ ਦਿੰਦੇ ਹੋਏ ਐਮਪੀਸੀਏ ਦੇ ਪ੍ਰਧਾਨ ਤੇ ਹੋਰ ਆਗੂ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 3 ਫਰਵਰੀ
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਐਮਪੀਸੀਏ) ਨੇ ਪੰਜਾਬ ਦੇ ਮੁੱਖ ਸਕੱਤਰ ਨਾਲ ਮੁਲਾਕਾਤ ਦੌਰਾਨ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਗਮਾਡਾ ਲਾਲ ਸਬੰਧਤ ਮਸਲੇ ਫੌਰੀ ਹੱਲ ਕਰਵਾਉਣ ਦੀ ਅਪੀਲ ਕੀਤੀ ਹੈ। ਐੱਮਪੀਸੀਏ ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਮੀਟਿੰਗ ਕਰ ਕੇ ਮੰਗ ਪੱਤਰ ਦਿੱਤਾ। ਮੱਖ ਸਕੱਤਰ ਦੇ ਸੱਦੇ ’ਤੇ ਹੋਈ ਮੁਲਾਕਾਤ ਦੌਰਾਨ ਅਨੁਰਾਗ ਵਰਮਾ ਨੇ ਪ੍ਰਾਪਰਟੀ ਸਲਾਹਕਾਰਾਂ ਵੱਲੋਂ ਚੁੱਕੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਨੇ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਕਿ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵੱਲੋਂ ਸਮੇਂ ਸਮੇਂ ’ਤੇ ਗਮਾਡਾ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਸ਼ਹਿਰੀ ਵਿਕਾਸ ਨਾਲ ਜੁੜੇ ਮੁੱਦਿਆਂ ਅਤੇ ਗਮਾਡਾ ਨਾਲ ਸਬੰਧਤ ਲੋਕ ਮਸਲਿਆਂ ਦਾ ਨਬਿੇੜਾ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ ਪਰ ਸੁਣਵਾਈ ਨਹੀਂ ਹੋਈ।
ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਪਾਰਸ ਮਹਾਜਨ, ਸਰਪ੍ਰਸਤ ਹਰਜਿੰਦਰ ਸਿੰਘ ਧਵਨ ਅਤੇ ਕੈਸ਼ੀਅਰ ਹਰਪ੍ਰੀਤ ਸਿੰਘ ਲਹਿਲ ਮੌਜੂਦ ਸਨ।

Advertisement

Advertisement
Author Image

Advertisement
Advertisement
×