ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰ ’ਚ ਪਾੜ ਪਿਆ; ਸੈਂਕੜੇ ਏਕੜ ਜ਼ਮੀਨ ’ਚ ਪਾਣੀ ਭਰਿਆ

08:31 AM Jun 04, 2024 IST
ਨਹਿਰ ’ਚ ਪਾੜ ਪੈਣ ਕਾਰਨ ਖੇਤਾਂ ’ਚ ਭਰਿਆ ਹੋਇਆ ਪਾਣੀ।

ਗੁਰਬਖਸ਼ਪੁਰੀ
ਤਰਨ ਤਾਰਨ, 3 ਜੂਨ
ਇਲਾਕੇ ’ਚੋਂ ਲੰਘਦੀ ਕਸੂਰ ਬਰਾਂਚ ਲੋਅਰ (ਕੇਬੀਐੱਲ) ’ਚ ਲੰਘੇ ਦਿਨ ਜੰਡੋਕੇ-ਸਰਹਾਲੀ ਨੇੜੇ ਪਾੜ ਪੈਣ ਕਾਰਨ ਲੌਹੁਕਾ ਪਿੰਡ ਦੇ ਕਿਸਾਨਾਂ ਦੀ ਲਗਪਗ 1000 ਏਕੜ ਜ਼ਮੀਨ ’ਚ ਪਾਣੀ ਭਰ ਗਿਆ। ਇਸ ਨਾਲ ਕਈ ਥਾਵਾਂ ’ਤੇ ਕਿਸਾਨਾਂ ਦੇ ਖੇਤਾਂ ’ਚ ਘਰਾਂ (ਬਹਿਕਾਂ) ਅੰਦਰ ਪਾਣੀ ਜਾ ਵੜ ਗਿਆ ਤੇ ਝੋਨਾ ਬੀਜਣ ਲਈ ਲਾਈ ਪਨੀਰੀ ਤੇ ਪਸ਼ੂਆਂ ਦਾ ਹਰਾ ਚਾਰਾ ਵੀ ਨੁਕਸਾਨਿਆ ਗਿਆ।
ਨਹਿਰੀ ਵਿਭਾਗ ਦੇ ਜੇ.ਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਨਹਿਰ ’ਚ ਪਾਣੀ 31 ਮਈ ਨੂੰ ਛੱਡਿਆ ਗਿਆ ਸੀ ਤੇ ਪਾੜ ਦੀ ਸੂਚਨਾ ਉਨ੍ਹਾਂ ਨੂੰ ਐਤਵਾਰ ਨੂੰ ਮਿਲੀ ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਨਰੇਗਾ ਵਰਕਰਾਂ ਨੂੰ ਮੌਕੇ ’ਤੇ ਬੁਲਾ ਕੇ ਨਹਿਰ ’ਚੋਂ ਖੇਤਾਂ ਨੂੰ ਜਾਂਦਾ ਪਾਣੀ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਹਿਰ ਦੇ ਕੰਢਿਆਂ ਨੂੰ ਮਜ਼ਬੂਤ ਕੀਤੇ ਜਾਣ ਦੀ ਕਾਰਵਾਈ ਚੱਲ ਰਹੀ ਹੈ|
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਨਹਿਰ ’ਚ 70 ਫੁੱਟ ਚੌੜਾ ਪਾੜ ਪੈਣ ਨਾਲ ਪਾਣੀ ਬੰਦ ਕਰ ਦਿੱਤਾ ਗਿਆ| ਇਸ ਨਾਲ ਇਲਾਕੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਹੈ ਇਸ ਨਾਲ ਝੋਨਾ ਲਾਉਣ ਲਈ ਖੇਤਾਂ ਨੂੰ ਤਿਆਰ ਕਰਨ ਵਿਚ ਦੇਰੀ ਹੋਣ ਦੀ ਸੰਭਾਵਨਾ ਬਣ ਗਈ ਹੈ| ਉਨ੍ਹਾਂ ਇਸ ਪਾੜ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਕਥਿਤ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪਾਣੀ ਛੱਡਣ ਤੋਂ ਪਹਿਲਾਂ ਨਹਿਰ ਦੀ ਸਫ਼ਾਈ ਨਾ ਕੀਤੇ ਜਾਣ ਕਰਕੇ ਇਸ ਸਮੱਸਿਆ ਆਈ ਹੈ| ਉਨ੍ਹਾਂ ਦੱਸਿਆ ਕਿ ਇਹ ਨਹਿਰ 1962 ਵਿੱਚ ਬਣਾਈ ਅਤੇ ਹੁਣ ਇਸ ਨੂੰ ਦੁਬਾਰਾ ਬਣਾਇਆ ਜਾਣਾ ਚਾਹੀਦਾ ਹੈ।
ਵਿਭਾਗ ਦੇ ਅਧਿਕਾਰੀ ਲਖਵਿੰਦਰ ਸਿੰਘ ਨੇ ਕਿਹਾ ਕਿ ਪਾੜ ਪੂਰਨ ਉਪਰੰਤ ਨਹਿਰ ਵਿੱਚ ਪਾਣੀ ਫਿਰ ਤੋਂ ਛੇਤੀ ਹੀ ਛੱਡ ਦਿੱਤਾ ਜਾਵੇਗਾ|

Advertisement

Advertisement