ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਦੀ ਸਾਰ ਨਾ ਲੈਣ ’ਤੇ ਰੋਸ ਵਧਿਆ

07:26 AM Apr 24, 2024 IST

ਪੱਤਰ ਪ੍ਰੇਰਕ
ਲੰਬੀ, 23 ਅਪਰੈਲ
ਭਾਕਿਯੂ ਸਿੱਧੂਪੁਰ ਵੱਲੋਂ ਮੰਡੀ ਕਿੱਲਿਆਂਵਾਲੀ ਵਿਚ ਡੱਬਵਾਲੀ ਹੱਦ ’ਤੇ 43ਵੇਂ ਦਿਨ ਨੂੰ ਦਿੱਲੀ ਕੂਚ ਮੋਰਚੇ ਨੂੰ ਭਖਾਉਂਦੇ ਹੋਏ ਭਰਵਾਂ ਇਕੱਠ ਕੀਤਾ ਗਿਆ। ਇਸ ਮੌਕੇ ਜਥੇਬੰਦਕ ਆਗੂਆਂ ਨੇ ਕਿਸਾਨਾਂ ਨੂੰ ਕਣਕਾਂ ਦੀ ਵਾਢੀ ਅਤੇ ਤੂੜੀ-ਤੰਦ ਸਾਂਭ ਕੇ ਮੁੜ ਤੋਂ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦਾ ਹੋਕਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਔਰਤਾਂ ਨੇ ਵੀ ਹਿੱਸਾ ਲਿਆ। ਕਿਸਾਨ ਬੁਲਾਰਿਆਂ ਨੇ ਬਠਿੰਡਾ ਜ਼ਿਲ੍ਹੇ ‘ਚ ਭਾਰੀ ਗੜੇਮਾਰੀ ਦੇ ਬਾਵਜੂਦ ਆਪ ਸਰਕਾਰ ਵੱਲੋਂ ਕਿਸਾਨਾਂ ਦੀ ਸਾਰ ਨਾ ਲੈਣ ਦੀ ਨਿਖੇਧੀ ਕੀਤੀ ਅਤੇ ਨੌਜਵਾਨ ਕਿਸਾਨ ਸ਼ੁਭਕਰਮਨ ਸਿੰਘ ਦੀ ਮੌਤ ’ਤੇ ਕੀਤੀ ਜ਼ੀਰੋ ਐਫ਼ਆਈਆਰ ਦਰਜ ਕਰਨ ’ਤੇ ਤਿੱਖਾ ਰੋਸ ਜਤਾਇਆ। ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਗੁਰਮੇਲ ਸਿੰਘ ਨੇ ਆਖਿਆ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਵੱਡਾ ਧਰੋਹ ਕੀਤਾ ਹੈ। ਉਨ੍ਹਾਂ ਕਿਸਾਨਾਂ ਨੂੰ ਪਿੰਡਾਂ ਵਿੱਚ ਭਾਜਪਾ ਉਮੀਦਵਾਰਾਂ ਦਾ ਤਿੱਖਾ ਵਿਰੋਧ ਜਾਰੀ ਰੱਖਣ ਦਾ ਸੱਦਾ ਦਿੱਤਾ।

Advertisement

Advertisement
Advertisement